ਸੇ੍ਖਵਾਂ ਨੇ ਸੜਕਾਂ ਦੇ ਸੁੰਦਰੀਕਰਨ ਤੇ ਮੁਰੰਮਤ ਦਾ ਨੀਂਹ ਪੱਥਰ ਰੱਖੇ
ਧਾਰੀਵਾਲ ਸ਼ਹਿਰ ਦੇ ਸੁੰਦਰੀਕਰਨ ਲਈ 16 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
Publish Date: Sat, 25 Apr 2026 04:28 PM (IST)
Updated Date: Sun, 26 Apr 2026 04:04 AM (IST)

ਲਖਬੀਰ ਖੁੰਡਾ, ਪੰਜਾਬੀ ਜਾਗਰਣ ਧਾਰੀਵਾਲ: ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਬੱਸ ਸਟੈਂਡ ਧਾਰੀਵਾਲ ਵਿਖੇ ਕਰੀਬ 16 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਿਚੋਂ ਲੰਘਦੀ ਜੀਟੀ ਰੋਡ ਦਾ ਸੁੰਦਰੀਕਰਨ ਅਤੇ ਧਾਰੀਵਾਲ ਨੂੰ ਆਉਂਦੀਆਂ ਸਾਰੀਆਂ ਲਿੰਕ ਸੜਕਾਂ ਦੀ ਮੁਰੰਮਤ ਦਾ ਨੀਂਹ ਪੱਥਰ ਰੱਖਿਆ ਗਿਆ। ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸ਼ਹਿਰ ਜਾਂ ਇਲਾਕੇ ’ਚ ਕੋਈ ਵੀ ਸੜਕ ਟੁੱਟੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਵਿਕਾਸ ਕਾਰਜ ਪਹਿਲ ਦੇ ਅਧਾਰ ’ਤੇ ਮੁਕੰਮਲ ਕੀਤੇ ਜਾਣਗੇ। ਉਨ੍ਹਾਂ ਨੇ ਅੱਗੇ ਦੱਸਿਆ ਕਿ ਧਾਰੀਵਾਲ ਸ਼ਹਿਰ ਲਈ ਸੀਵਰੇਜ ਪ੍ਰੋਜੈਕਟ ਦਾ ਟੈਂਡਰ ਵੀ ਖੁੱਲ੍ਹ ਚੁੱਕਾ ਹੈ ਅਤੇ ਇੱਕ ਹਫ਼ਤੇ ਅੰਦਰ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ। ਐਡਵੋਕੇਟ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਅਤੇ ਧਾਰੀਵਾਲ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਮਜ਼ਬੂਤ ਹੋਣ ਨਾਲ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਬੇਅਦਬੀ ਸਬੰਧੀ ਲਿਆਂਦੇ ਸਖਤ ਕਾਨੂੰਨ ਦਾ ਪੰਥਕ ਦਰਦੀਆਂ, ਹਰੇਕ ਪੰਜਾਬੀ ਅਤੇ ਖਾਸ ਕਰਕੇ ਸਮੁੱਚੀ ਸਿੱਖ ਕੌਮ ਦੇ ਸਵਾਗਤ ਕੀਤਾ ਹੈ। ਸਿਆਸੀ ਮਸਲਿਆਂ ’ਤੇ ਗੱਲ ਕਰਦਿਆਂ ਸਰਦਾਰ ਸੇਖਵਾਂ ਨੇ ਕਿਹਾ ਕਿ ਪਾਰਟੀ ਛੱਡ ਕੇ ਜਾਣ ਵਾਲੇ ਆਗੂਆਂ ਨੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਪਰ ਉਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਮਜ਼ਬੂਤੀ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ ਅਤੇ 2027 ਦੀਆਂ ਚੋਣਾਂ ਵਿੱਚ 100 ਤੋਂ ਵੱਧ ਸੀਟਾਂ ਜਿੱਤ ਕੇ ਦੁਬਾਰਾ ਪੰਜਾਬ ਵਿੱਚ ਸਰਕਾਰ ਬਣਾਏਗੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਤਿੰਦਰ ਕੌਰ ਖੁੰਡੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਜੀਤ ਸਿੰਘ ਸੋਹਲ, ਪ੍ਰਧਾਨ ਅਸ਼ਵਨੀ ਦੁੱਗਲ, ਬਲਾਕ ਸਮੰਤੀ ਵਾਈਸ ਚੇਅਰਮੈਨ ਗੁਰਦੀਪ ਸਿੰਘ ਸੰਧੂ, ਰਕੇਸ਼ ਵਿਲੀਅਮ, ਬੀਬੀ ਸੁਖਵਿੰਦਰ ਕੌਰ ਬਾਜਵਾ, ਨਰਾਇਣ ਮਲਹੋਤਰਾ, ਸੋਨੂੰ ਰੰਧਾਵਾ ਰਣੀਆ ਸਮੇਤ ਵੱਡੀ ਗਿਣਤੀ ‘ਚ ਪਾਰਟੀ ਵਲੰਟੀਅਰ ਹਾਜ਼ਰ ਸਨ।