24 ਗ੍ਰਾਮ ਹੈਰੋਇਨ ਸਮੇਤ ਚਾਰ ਮੁਲਜ਼ਮ ਗ੍ਰਿਫ਼ਤਾਰ
24 ਗ੍ਰਾਮ ਹੈਰੋਇਨ ਸਮੇਤ ਚਾਰ ਮੁਲਜ਼ਮ ਗ੍ਰਿਫ਼ਤਾਰ
Publish Date: Sat, 18 Apr 2026 03:55 PM (IST)
Updated Date: Sun, 19 Apr 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ: ਜ਼ਿਲ੍ਹਾ ਪੁਲਿਸ ਨੇ 24 ਗ੍ਰਾਮ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਥਾਣਾ ਤਿਬੜ ਦੇ ਐੱਸਆਈ ਗੁਰਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁਲ ਸੁਆ ਨਵਾਂ ਪਿੰਡ ਹੁੰਦਲ ਤੋਂ ਮੁਲਜ਼ਮ ਸੰਦੀਪ ਕੁਮਾਰ ਵਾਸੀ ਅਵਾਂਖਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ, ਜਿਸ ਤੋਂ ਛੇ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਥਾਣਾ ਦੀਨਾਨਗਰ ਦੇ ਇੰਸਪੈਕਟਰ ਅਜੈ ਕੁਮਾਰ ਨੇ ਪੁਲਿਸ ਪਾਰਟੀ ਗੁੰਮ ਪੁਲੀ ਅਵਾਂਖਾ ’ਤੇ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਔਰਤ ਸੁਨੀਤਾ ਵਾਸੀ ਸਾਂਸੀਆ ਮੁਹੱਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ। ਉਸ ਦੇ ਹੱਥ ਵਿੱਚ ਫੜੇ ਲਿਫਾਫੇ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿੱਚੋਂ ਅੱਠ ਗ੍ਰਾਮ ਪੰਜ ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਸਿਟੀ ਦੀ ਪੁਲਿਸ ਨੇ ਨਵਾਂ ਬੱਸ ਸਟੈਂਡ ਇੰਪਰੂਵਮੈਂਟ ਟਰੱਸਟ ਕਾਲੋਨੀ ਗੁਰਦਾਸਪੁਰ ਤੋਂ ਲੱਕੀ ਵਾਸੀ ਗਲੀ ਨੰਬਰ 1 ਚੱਕੀ ਬੈਂਕ ਦੌਲਤਪੁਰ ਜ਼ਿਲ੍ਹਾ ਪਠਾਨਕੋਟ (ਹਾਲ ਵਾਸੀ ਮੁਹੱਲਾ ਇਸਲਾਮਾਬਾਦ ਗੁਰਦਾਸਪੁਰ) ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਤੋਂ ਛੇ ਗ੍ਰਾਮ ਹੈਰੋਇਨ ਬਰਾਮਦ ਕੀਤੀ।
ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਨੇ ਲਿੰਕ ਰੋਡ ਪਿੰਡ ਹਰਦੋਬਥਵਾਲਾ ਤੋਂ ਸ਼ਾਮੂ ਵਾਸੀ ਬੇਲੀ ਮਹੰਤਾ ਧੱਕਾ ਕਾਲੋਨੀ ਇੰਦਿਰਾ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਉਸ ਦੀ ਤਲਾਸ਼ੀ ਦੌਰਾਨ ਉਸ ਤੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।