ਪ੍ਰੇਮਿਕਾ ਦਾ ਫੋਨ ਬਣਿਆ ‘ਮੌਤ ਦਾ ਸੱਦਾ’: ਘਰ ਬੁਲਾਏ ਨੌਜਵਾਨ ਨੂੰ ਪਰਿਵਾਰ ਨੇ ਬੰਧਕ ਬਣਾ ਕੇ ਕੁੱਟਿਆ, ਇਲਾਜ ਦੌਰਾਨ ਤੋੜਿਆ ਦਮ
ਮ੍ਰਿਤਕ ਦੇ ਪਿਤਾ ਬਲਬੀਰ ਕੁਮਾਰ ਨੇ ਦੱਸਿਆ ਕਿ ਕੁਸ਼ਲ ਕੁਮਾਰ ਦਾ ਪਿਛਲੇ ਸੱਤ ਸਾਲਾਂ ਤੋਂ ਉਕਤ ਇਲਾਕੇ ਦੀ ਇਕ ਕੁੜੀ ਨਾਲ ਪ੍ਰੇਮ ਸੰਬੰਧ ਚੱਲ ਰਿਹਾ ਸੀ। ਪਿਛਲੇ ਸ਼ਨਿਚਰਵਾਰ ਕੁਸ਼ਲ ਨੂੰ ਕੁੜੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਘਰ ਬੁਲਾਇਆ। ਕੁਸ਼ਲ ਆਪਣੇ ਨਾਲ 25 ਹਜ਼ਾਰ ਰੁਪਏ ਵੀ ਲੈ ਕੇ ਗਿਆ ਸੀ।
Publish Date: Mon, 05 Jan 2026 10:05 AM (IST)
Updated Date: Mon, 05 Jan 2026 10:11 AM (IST)
4ਜਾਸ, ਬਮਿਆਲ (ਪਠਾਨਕੋਟ) : ਪਿੰਡ ਕੋਲੀਆਂ ਵਿਚ ਪ੍ਰੇਮ ਸੰਬੰਧਾਂ ਕਾਰਨ ਕੁੜੀ ਨੇ ਪਹਿਲਾਂ ਨੌਜਵਾਨ ਨੂੰ ਫੋਨ ਕਰ ਕੇ ਘਰ ਬੁਲਾਇਆ, ਫਿਰ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਬੰਧਕ ਬਣਾ ਕੇ ਬੇਰਹਿਮੀ ਨਾਲ ਕੁੱਟਿਆ। ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਸ਼ਲ ਕੁਮਾਰ ਪੁੱਤਰ ਬਲਬੀਰ ਕੁਮਾਰ ਵਾਸੀ ਪਿੰਡ ਝੇਲਾ ਆਮਦਾ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਨੇ ਕੁੜੀ ਦੇ ਪਰਿਵਾਰਕ ਮੈਂਬਰਾਂ ’ਤੇ ਹੱਤਿਆ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਇਸ ਮਾਮਲੇ ’ਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਵਿਚ ਸ਼ਾਮਲ ਕੁਝ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕੀਤਾ ਹੈ।
ਮ੍ਰਿਤਕ ਦੇ ਪਿਤਾ ਬਲਬੀਰ ਕੁਮਾਰ ਨੇ ਦੱਸਿਆ ਕਿ ਕੁਸ਼ਲ ਕੁਮਾਰ ਦਾ ਪਿਛਲੇ ਸੱਤ ਸਾਲਾਂ ਤੋਂ ਉਕਤ ਇਲਾਕੇ ਦੀ ਇਕ ਕੁੜੀ ਨਾਲ ਪ੍ਰੇਮ ਸੰਬੰਧ ਚੱਲ ਰਿਹਾ ਸੀ। ਪਿਛਲੇ ਸ਼ਨਿਚਰਵਾਰ ਕੁਸ਼ਲ ਨੂੰ ਕੁੜੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਘਰ ਬੁਲਾਇਆ। ਕੁਸ਼ਲ ਆਪਣੇ ਨਾਲ 25 ਹਜ਼ਾਰ ਰੁਪਏ ਵੀ ਲੈ ਕੇ ਗਿਆ ਸੀ। ਕੁੜੀ ਦੇ ਪਰਿਵਾਰ ਨੇ ਉਸ ਨੂੰ ਬੰਧਕ ਬਣਾ ਕੇ ਕੁੱਟਿਆ। ਕੁਸ਼ਲ ਨੇ ਘਰ ਫੋਨ ਕਰ ਕੇ ਦੱਸਿਆ ਕਿ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਕੁੱਟਮਾਰ ਕੀਤੀ ਹੈ ਜਿਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚੇ ਅਤੇ ਪੁੱਤਰ ਨੂੰ ਨਰੋਟ ਜੈਮਲ ਸਿੰਘ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪਠਾਨਕੋਟ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਉੱਥੋਂ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਇਕ ਨਿੱਜੀ ਹਸਪਤਾਲ ਲੈ ਕੇ ਗਏ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।