ਭੋਆ ਹਲਕੇ ਦੀਆਂ 43 ਪੰਚਾਇਤਾਂ ਨੂੰ ਗਰਾਂਟਾਂ ਵੰਡੀਆਂ
ਭੋਆ ਹਲਕੇ ਦੀਆਂ 43 ਪੰਚਾਇਤਾਂ ਨੂੰ 2.50 ਕਰੋੜ ਰੁਪਏ ਦੀਆਂ ਗਰਾਂਟਾਂ ਵੰਡੀਆਂ
Publish Date: Sat, 25 Apr 2026 06:22 PM (IST)
Updated Date: Sun, 26 Apr 2026 04:11 AM (IST)
ਅੰਕੁਰ ਮਹਾਜਨ, ਪੰਜਾਬੀ ਜਾਗਰਣ,
ਪਠਾਨਕੋਟ ਕੈਂਟ : ਵਿਧਾਨ ਸਭਾ ਹਲਕਾ ਭੋਆ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਰਫ਼ਤਾਰ ਦੇਣ ਲਈ 43 ਪੰਚਾਇਤਾਂ ਨੂੰ 2.50 ਕਰੋੜ ਰੁਪਏ ਦੀਆਂ ਗਰਾਂਟਾਂ ਵੰਡੀਆਂ ਗਈਆਂ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਭੋਆ ਹਲਕੇ ਵਿੱਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਨਾਲ ਹਲਕੇ ਦੀ ਨੁਹਾਰ ਤੇਜ਼ੀ ਨਾਲ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਗਲੀਆਂ-ਨਾਲੀਆਂ, ਕਮਿਊਨਿਟੀ ਹਾਲਾਂ, ਲਾਇਬਰੇਰੀਆਂ, ਆਂਗਨਬਾੜੀਆਂ ਅਤੇ ਖੇਡ ਮੈਦਾਨਾਂ ਦੇ ਨਿਰਮਾਣ ਵਰਗੇ ਕਈ ਪ੍ਰੋਜੈਕਟ ਜਾਰੀ ਹਨ ਅਤੇ ਭਵਿੱਖ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਹਲਕੇ ਦੇ ਵਿਕਾਸ ਲਈ ਧਿਆਨ ਨਹੀਂ ਸੀ ਦਿੱਤਾ, ਪਰ ਹੁਣ ਇਸ ਦੀ ਨੁਹਾਰ ਬਦਲ ਕੇ ਇਸ ਨੂੰ ਪੰਜਾਬ ਵਿੱਚ ਵੱਖਰੀ ਪਹਿਚਾਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਬਲਾਕ ਨਰੋਟ ਜੈਮਲ ਸਿੰਘ, ਬਮਿਆਲ ਅਤੇ ਘਰੋਟਾ ਅਧੀਨ ਆਉਂਦੀਆਂ ਪੰਚਾਇਤਾਂ ਨੂੰ ਇਹ ਗਰਾਂਟਾਂ ਉਨ੍ਹਾਂ ਦੀਆਂ ਲੋੜਾਂ ਦੇ ਅਧਾਰ ‘ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਲਕੇ ਦੀਆਂ ਸਾਰੀਆਂ ਪੰਚਾਇਤਾਂ ਨਾਲ ਬਿਨਾਂ ਕਿਸੇ ਪੱਖਪਾਤ ਦੇ ਵਤੀਰਾ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੀ ਪਿੰਡ ਵਿੱਚ ਵਿਕਾਸ ਕਾਰਜਾਂ ਲਈ ਫੰਡ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਜਾਰੀ ਕੀਤੇ ਗਏ ਫੰਡਾਂ ਨਾਲ ਸਬੰਧਿਤ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ।
ਇਸ ਮੌਕੇ ਤੇ ਪਵਨ ਕੁਮਾਰ ਫੌਜੀ ਚੇਅਰਮੈਨ ਬਲਾਕ ਸੰਮਤੀ ਘਰੋਟਾ, ਨਰੇਸ਼ ਸੈਣੀ ਸਕੱਤਰ ਮਾਝਾ ਜ਼ੋਨ ਪੰਜਾਬ, ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਪਰਿਸ਼ਦ, ਗੁਰਪ੍ਰੀਤ ਕੌਰ ਮੈਂਬਰ ਜ਼ਿਲ੍ਹਾ ਪਰਿਸ਼ਦ, ਕਿਰਨ ਕੁਮਾਰੀ ਮੈਂਬਰ ਜ਼ਿਲ੍ਹਾ ਪਰਿਸ਼ਦ, ਸੋਹਣ ਲਾਲ ਚੇਅਰਮੈਨ ਬਲਾਕ ਸੰਮਤੀ ਨਰੋਟ ਜੈਮਲ ਸਿੰਘ, ਰਿਤੂ ਮਨਹਾਸ ਉਪ ਚੇਅਰਮੈਨ ਬਲਾਕ ਸੰਮਤੀ ਨਰੋਟ ਜੈਮਲ ਸਿੰਘ, ਸੁਨੀਤਾ ਸੈਣੀ ਬਲਾਕ ਪ੍ਰਧਾਨ, ਕੁਲਦੀਪ ਬਲਾਕ ਪ੍ਰਧਾਨ, ਸਰਪੰਚ ਪੱਖੋ ਚੱਕ ਨਰੇਸ਼ ਕੁਮਾਰ, ਸਰਪੰਚ ਨਿਸ਼ਾ ਸੈਣੀ, ਸਰਪੰਚ ਮਨੀਸ਼ਾ ਕੁਮਾਰੀ, ਬਲਾਕ ਪ੍ਰਧਾਨ ਰਵੀ ਕੁਮਾਰ, ਸੰਜੀਵ ਕੁਮਾਰ ਮੈਂਬਰ ਬਲਾਕ ਸੰਮਤੀ, ਜੰਗ ਬਹਾਦਰ ਬਲਾਕ ਪ੍ਰਧਾਨ, ਖੁਸ਼ਬੀਰ ਕਾਟਲ ਅਤੇ ਬਲਜਿੰਦਰ ਕੌਰ ਹਲਕਾ ਇੰਚਾਰਜ ਮਹਿਲਾ ਵਿੰਗ ਸਮੇਤ ਹੋਰ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।