ਗੁਰੂ ਨਾਨਕ ਕਾਲਜ ਬਟਾਲਾ ਵਿਖੇ ਗਰੀਨ ਦੀਵਾਲੀ ਮਨਾਈ
ਗੁਰੂ ਨਾਨਕ ਕਾਲਜ ਬਟਾਲਾ ਵਿਖੇ ਗਰੀਨ ਦੀਵਾਲੀ ਮਨਾਈ
Publish Date: Sat, 18 Oct 2025 03:56 PM (IST)
Updated Date: Sun, 19 Oct 2025 04:00 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਟਾਲਾ : ਗੁਰੂ ਨਾਨਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਸੰਧੂ ਦੇ ਨਿਰਦੇਸ਼ਾਂ ਅਨੁਸਾਰ ਪ੍ਰੋ. ਨਵਤੇਜ ਕੌਰ (ਮੁਖੀ ਬੌਟਨੀ ਵਿਭਾਗ) ਦੇ ਸਹਿਯੋਗ ਨਾਲ ਕਾਲਜ ਕੈਂਪਸ ਚ ਦੀਵਾਲੀ ਦੇ ਤਿਉਹਾਰ ਮੌਕੇ ਪ੍ਰਦਰਸ਼ਨੀ ਲਗਾਈ। ਇਸ ਮੌਕੇ ਵਿਦਿਆਰਥੀਆਂ ਵਲੋਂ ਵਾਤਾਵਰਨ ਨੂੰ ਧਿਆਨ ਵਿਚ ਰੱਖਦੇ ਹੋਏ ਜੂਟ ਤੋਂ ਬਣਾਈਆਂ ਗਈਆਂ ਸਜ਼ਾਵਟੀ ਵਸਤੂਆਂ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਦੀਵਾਲੀ ਦੇ ਰੰਗੀਨ ਤਿਉਹਾਰ ਨੂੰ ਉਜਾਗਰ ਕਰਦੇ ਹੋਏ ਬੈਗ, ਕੱਪੜੇ, ਰੰਗੀਨ ਦੀਵੇ, ਸਜਾਵਟੀ ਸਾਮਾਨ ਸਮੇਤ ਹੋਰ ਕਈ ਤਰ੍ਹਾਂ ਦੀਆਂ ਵਸਤੂਆਂ ਦੀ ਪ੍ਰਦਰਸ਼ਨੀ ਲਗਈ ਗਈ ਤੇ ਸਾਮਾਨ ਵੇਚਿਆ ਵੀ ਗਿਆ। ਵਿਦਿਆਰਥੀਆਂ ਨੂੰ ਪੌਦੇ ਵੰਡੇ ਗਏ ਅਤੇ ਵਾਤਾਵਰਨ ਨੂੰ ਹਰਿਆ ਭਰਿਆ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਇਸ ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਵਾਤਾਵਰਨ ਅਨੁਕੂਲ ਬਣਾਈਆਂ ਵਸਤੂਆਂ ਦਾ ਇਸਤੇਮਾਲ ਕਰਨ ਤੇ ਰੰਗੀਨ ਦੀਵਾਲੀ ਮਨਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਵਾਤਾਵਰਨ ਨੂੰ ਕੋਈ ਨੁਕਸਾਨ ਨਾ ਪਹੁੰਚੇ। ਇਸ ਮੌਕੇ ਵਿਦਿਆਰਥੀਆਂ ਅਤੇ ਸਟਾਫ ਨੇ ਗਰੀਨ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ। ਇਸ ਮੌਕੇ ਵਿਦਿਆਰਥੀਆਂ ਵੱਲੋਂ ਗਰੀਨ ਰੰਗੋਲੀ ਵੀ ਬਣਾਈ ਗਈ। ਵਿਦਿਆਰਥਣਾਂ ਤੇ ਅਧਿਆਪਕਾਂ ਨੇ ਬੜੇ ਉਤਸ਼ਾਹ ਨਾਲ ਇਸ ਪ੍ਰਦਰਸ਼ਨੀ ਵਿਚ ਸ਼ਿਰਕਤ ਕੀਤੀ। ਸਾਰੇ ਸਟਾਲਾਂ ਨੂੰ ਬੜੇ ਸਲੀਕੇ ਨਾਲ ਸਜਾਇਆ ਗਿਆ ਸੀ। ਸ਼ਾਰਿਆਂ ਵਲੋਂ ਇਸ ਪ੍ਰਦਰਸ਼ਨੀ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਫੈਕਲਟੀ, ਸਟਾਫ਼ ਤੇ ਵਿਦਿਆਰਥਣਾਂ ਨੇ ਇਸ ਤਿਉਹਾਰ ਦਾ ਆਨੰਦ ਮਾਣਿਆ।