ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਚੋਣਾਂ ਦਾ ਐਲਾਨ, 13 ਜੂਨ ਨੂੰ ਪੈਣਗੀਆਂ ਵੋਟਾਂ; ਸ਼ਡਿਊਲ ਜਾਰੀ
ਉਮੀਦਵਾਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 3 ਜੂਨ ਦਿਨ ਬੁੱਧਵਾਰ ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 4 ਜੂਨ ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 5 ਜੂਨ ਦੁਪਹਿਰ 3 ਵਜੇ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ।
Publish Date: Wed, 27 May 2026 11:24 AM (IST)
Updated Date: Wed, 27 May 2026 11:27 AM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਦੀ ਚੋਣ 13 ਜੂਨ ਨੂੰ ਹੋਵੇਗੀ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸ਼ਡਿਊਲ ਮੁਤਾਬਕ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 30 ਮਈ ਦਿਨ ਸ਼ਨਿਚਰਵਾਰ ਤੋਂ ਸ਼ੁਰੂ ਹੋਵੇਗੀ। ਉਮੀਦਵਾਰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 3 ਜੂਨ ਦਿਨ ਬੁੱਧਵਾਰ ਦੁਪਹਿਰ 3 ਵਜੇ ਤੱਕ ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 4 ਜੂਨ ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 5 ਜੂਨ ਦੁਪਹਿਰ 3 ਵਜੇ ਤੱਕ ਆਪਣੇ ਨਾਮ ਵਾਪਸ ਲੈ ਸਕਣਗੇ। 13 ਜੂਨ ਸ਼ਨਿਚਰਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਿੰਗ ਹੋਵੇਗੀ। ਵੋਟਾਂ ਪੈਣ ਤੋਂ ਤੁਰੰਤ ਬਾਅਦ ਗਿਣਤੀ ਹੋਵੇਗੀ ਤੇ ਨਤੀਜਾ ਐਲਾਨ ਦਿੱਤਾ ਜਾਵੇਗਾ। ਚੋਣਾਂ ਦੇ ਐਲਾਨ ਦੇ ਨਾਲ ਇਨ੍ਹਾਂ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ’ਚ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।