ਗੁਰਦਾਸਪੁਰ ਗ੍ਰਨੇਡ ਕਾਂਡ ਦਾ ਪਰਦਾਫ਼ਾਸ਼ : ਪੁਲਿਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਵਿਦੇਸ਼ੀ ਹੈਂਡਲਰ ਨਾਲ ਜੁੜੇ ਤਾਰ
ਜਾਣਕਾਰੀ ਅਨੁਸਾਰ ਤਕਨੀਕੀ ਸੁਰਾਗਾਂ, ਸੀਸੀਟੀਵੀ ਫੁਟੇਜ ਅਤੇ ਮਨੁੱਖੀ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਅਸ਼ੋਕਾ ਚਿਪਸ ਦੀ ਦੁਕਾਨ ਦੇ ਬਾਹਰ ਹੈਂਡ -ਗ੍ਰਨੇਡ ਸੁੱਟਣ ਵਾਲੇ ਮੁਲਜ਼ਮਾਂ ਦੀ ਸ਼ਨਾਖ਼ਤ ਕੀਤੀ ਗਈ। ਜਾਂਚ ਦੌਰਾਨ ਇੱਕ ਮੁਲਜ਼ਮ ਦੇ ਘਰੋਂ ਇੱਕ ਹੋਰ ਹੱਥ-ਗ੍ਰਨੇਡ ਵੀ ਬਰਾਮਦ ਕੀਤਾ ਗਿਆ।
Publish Date: Sun, 17 May 2026 12:15 PM (IST)
Updated Date: Sun, 17 May 2026 12:20 PM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਪੰਜਾਬ ਦੇ ਸਹਿਯੋਗ ਨਾਲ 27 ਅਪ੍ਰੈਲ 2026 ਨੂੰ ਗੀਤਾ ਭਵਨ ਰੋਡ, ਗੁਰਦਾਸਪੁਰ ਨੇੜੇ ਹੋਏ ਗ੍ਰਨੇਡ ਕਾਂਡ ਦਾ ਪਰਦਾਫ਼ਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।
ਜਾਣਕਾਰੀ ਅਨੁਸਾਰ ਤਕਨੀਕੀ ਸੁਰਾਗਾਂ, ਸੀਸੀਟੀਵੀ ਫੁਟੇਜ ਅਤੇ ਮਨੁੱਖੀ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਅਸ਼ੋਕਾ ਚਿਪਸ ਦੀ ਦੁਕਾਨ ਦੇ ਬਾਹਰ ਹੈਂਡ -ਗ੍ਰਨੇਡ ਸੁੱਟਣ ਵਾਲੇ ਮੁਲਜ਼ਮਾਂ ਦੀ ਸ਼ਨਾਖ਼ਤ ਕੀਤੀ ਗਈ। ਜਾਂਚ ਦੌਰਾਨ ਇੱਕ ਮੁਲਜ਼ਮ ਦੇ ਘਰੋਂ ਇੱਕ ਹੋਰ ਹੱਥ-ਗ੍ਰਨੇਡ ਵੀ ਬਰਾਮਦ ਕੀਤਾ ਗਿਆ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਹੈਂਡਲਰ ਦੀਆਂ ਹਦਾਇਤਾਂ ‘ਤੇ ਕੰਮ ਕਰ ਰਹੇ ਸਨ ਅਤੇ ਉਕਤ ਹੈਂਡਲਰ ਵੱਲੋਂ ਹੀ ਦੋਵੇਂ ਹੈੰਡ -ਗ੍ਰਨੇਡ ਮੁਹੱਈਆ ਕਰਵਾਏ ਗਏ ਸਨ। ਪੁਲਿਸ ਹੁਣ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਾਇਕ ਨੈੱਟਵਰਕ ਨਾਲ ਸੰਬੰਧਿਤ ਅਗਲੇ ਤੇ ਪਿਛਲੇ ਸੰਪਰਕਾਂ ਦੀ ਜਾਂਚ ਕਰ ਰਹੀ ਹੈ।
ਥਾਣਾ ਸਿਟੀ ਗੁਰਦਾਸਪੁਰ ਵਿਖੇ ਮੁਲਜ਼ਮਾਂ ਵਿਰੁੱਧ ਯੂਏਪੀਏ ਅਤੇ ਵਿਸਫੋਟਕ ਪਦਾਰਥ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।