ਗੁਰਦਾਸਪੁਰ ਨੂੰ ਬਚਾਉਣ ਲਈ ਵਕੀਲਾਂ ਨੇ ਖੋਲ੍ਹਿਆ ਮੋਰਚਾ: ਤਿੰਨ ਦਿਨ ਦੀ ਹੜਤਾਲ ਦਾ ਐਲਾਨ, ਕੱਲ੍ਹ ਡੀਸੀ ਦਫ਼ਤਰ ਤੱਕ ਹੋਵੇਗਾ ਰੋਸ ਮਾਰਚ
ਇਕ ਪਾਸੇ ਬਟਾਲਾ ਬਾਰ ਐਸੋਸੀਏਸ਼ਨ ਦੇ ਵਕੀਲ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ ਲੈ ਕੇ ਲਗਾਤਾਰ ਭੁੱਖ ਹੜਤਾਲ ’ਤੇ ਬੈਠੇ ਹਨ ਤਾਂ ਦੂਜੇ ਪਾਸੇ ਜ਼ਿਲ੍ਹਾ ਗੁਰਦਾਸਪੁਰ ਦੀ ਮੌਜੂਦਾ ਹੋਂਦ ਨੂੰ ਬਚਾਉਣ ਲਈ ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੇ ਵਕੀਲਲਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ।
Publish Date: Tue, 28 Apr 2026 01:26 PM (IST)
Updated Date: Tue, 28 Apr 2026 01:30 PM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ। ਇਕ ਪਾਸੇ ਬਟਾਲਾ ਬਾਰ ਐਸੋਸੀਏਸ਼ਨ ਦੇ ਵਕੀਲ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ ਲੈ ਕੇ ਲਗਾਤਾਰ ਭੁੱਖ ਹੜਤਾਲ ’ਤੇ ਬੈਠੇ ਹਨ ਤਾਂ ਦੂਜੇ ਪਾਸੇ ਜ਼ਿਲ੍ਹਾ ਗੁਰਦਾਸਪੁਰ ਦੀ ਮੌਜੂਦਾ ਹੋਂਦ ਨੂੰ ਬਚਾਉਣ ਲਈ ਜ਼ਿਲ੍ਹਾ ਬਾਰ ਐਸੋਸੀਏਸ਼ਨ ਗੁਰਦਾਸਪੁਰ ਦੇ ਵਕੀਲਲਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ।
ਅੱਜ ਬਾਰ ਦੀ ਜਨਰਲ ਹਾਊਸ ਦੀ ਮੀਟਿੰਗ ਪ੍ਰਧਾਨ ਐਡਵੋਕੇਟ ਰਾਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮਤਾ ਪਾਸ ਕੀਤਾ ਗਿਆ ਕਿ ਜ਼ਿਲ੍ਹਾ ਬਚਾਉਣ ਲਈ ਉਹ ਸੰਘਰਸ਼ ਕਰਨਗੇ। ਇਸ ਵਾਸਤੇ 11 ਮੈਂਬਰੀ ਐਕਸ਼ਨ ਕਮੇਟੀ ਬਣਾਈ ਗਈ। ਨਾਲ਼ ਹੀ 30 ਅਪ੍ਰੈਲ ਤੱਕ ਤਿੰਨ ਦਿਨ ਲਈ ਹੜਤਾਲ ਰੱਖਣ ਦਾ ਫੈਸਲਾ ਕੀਤਾ।
ਇਹ ਵੀ ਫੈਸਲਾ ਕੀਤਾ ਗਿਆ ਕਿ ਬੁੱਧਵਾਰ ਸਵੇਰੇ ਡੀ.ਸੀ. ਦਫ਼ਤਰ ਤੱਕ ਮਾਰਚ ਕੱਢਿਆ ਜਾਵੇਗਾ ਅਤੇ ਡੀ.ਸੀ. ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।