ਪੰਜਾਬ 'ਚ ਦਿਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂ ਦੀ ਕੋਈ ਚੀਜ਼ ਨਾ ਹੋਣ ਕਾਰਨ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਰੱਬ ਭਰੋਸੇ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਸੱਤਾ ਤੇ ਕਾਬਜ ਮੌਜੂਦਾ ਸਰਕਾਰ ਪੰਜਾਬ ਵਿੱਚ ਅਮਨ ਸ਼ਾਂਤੀ ਰੱਖਣ ਲਈ ਸੰਜੀਦਗੀ ਨਹੀਂ ਵਿਖਾ ਰਹੀ।
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਪਾਰਲੀਮੈਂਟ ਮੈਂਬਰ ਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਅਗਵਾਈ ਕਰ ਰਹੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਸਬਾ ਕਲਾਨੌਰ ਵਿਖੇ ਪਿਛਲੇ ਦਿਨੀਂ ਕ੍ਰਿਸ਼ਨਾ ਇਲੈਕਟ੍ਰੋਨਿਕਸ ਦੇ ਮਾਲਕ ਤੋਂ 50 ਲੱਖ ਦੀ ਫਿਰੌਤੀ ਮੰਗਣ ਅਤੇ ਦੁਕਾਨ ਦੇ ਸਾਹਮਣੇ ਤਿੰਨ ਗੋਲੀਆਂ ਚਲਾਉਣ ਦੀ ਕੀਤੀ ਗਈ ਨਕਾਮ ਕੋਸ਼ਿਸ਼ ਸਬੰਧੀ ਦੁਕਾਨਦਾਰ ਨੂੰ ਹੌਸਲਾ ਦੇਣ ਲਈ ਪਹੁੰਚੇ। ਇਸ ਮੌਕੇ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਬੜੇ ਦੁੱਖ ਵਾਲੀ ਗੱਲ ਹੈ ਕਿ ਚਿੱਟੇ ਦਿਨ ਦੁਕਾਨ ਤੇ ਗੋਲੀਆਂ ਚਲਾਉਣ ਤੋਂ ਬਾਅਦ ਮੁਲਜਮ ਭੱਜਣ ਵਿੱਚ ਸਫ਼ਲ ਹੋ ਗਏ ਪਰੰਤੂ ਪੁਲਿਸ ਪ੍ਰਸ਼ਾਸਨ ਵੱਲੋਂ ਇਹਨਾਂ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਨਹੀਂ ਕੀਤੀ। ਉਹਨਾਂ ਕਿਹਾ ਕਿ ਜੇਕਰ ਪੁਲਿਸ ਚਾਹੁੰਦੀ ਤਾਂ ਕਲਾਨੌਰ ਤੋਂ ਗੋਲੀਆਂ ਚਲਾ ਕੇ ਕੋਟਲੀ ਸੂਰਤ ਮੱਲ੍ਹੀ ਜਾਣ ਵਾਲੇ ਮੁਲਜਮਾਂ ਨੂੰ ਕਾਬੂ ਕੀਤਾ ਜਾ ਸਕਦਾ ਸੀ। ਇਸ ਮੌਕੇ ਤੇ ਰੰਧਾਵਾ ਨੇ ਕਿਹਾ ਕਿ
ਪੰਜਾਬ 'ਚ ਦਿਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂ ਦੀ ਕੋਈ ਚੀਜ਼ ਨਾ ਹੋਣ ਕਾਰਨ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਰੱਬ ਭਰੋਸੇ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਸੱਤਾ ਤੇ ਕਾਬਜ ਮੌਜੂਦਾ ਸਰਕਾਰ ਪੰਜਾਬ ਵਿੱਚ ਅਮਨ ਸ਼ਾਂਤੀ ਰੱਖਣ ਲਈ ਸੰਜੀਦਗੀ ਨਹੀਂ ਵਿਖਾ ਰਹੀ। ਉਹਨਾਂ ਵੱਲੋਂ ਨਾ ਤਾਂ ਪੰਜਾਬ ਵਿੱਚ ਅਤੇ ਨਾ ਹੀ ਪਵਿੱਤਰ ਅਸਥਾਨ ਵਿਧਾਨ ਸਭਾ ਦੀ ਮਾਨ ਮਰਿਆਦਾ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਰੰਧਾਵਾ ਨੇ ਪੰਜਾਬ 'ਚ ਦਿਨ ਬ ਦਿਨ ਚੱਲ ਰਹੀਆਂ ਗੋਲੀਆਂ ਅਤੇ ਫਿਰੌਤੀ ਦੀਆਂ ਘਟਨਾਵਾਂ ਤੇ ਵੀ ਗੰਭੀਰ ਚਿੰਤਾ ਜ਼ਾਹਿਰ ਕੀਤੀ। ਇਸ ਦੌਰਾਨ ਐਮਪੀ ਰੰਧਾਵਾ ਵੱਲੋਂ ਸੋਸ਼ਲ ਮੀਡੀਆ ਤੇ ਉਹਨਾਂ ਦੇ ਐਕਸੀਡੈਂਟ ਹੋਣ ਦੀਆਂ ਫੈਲਾਈਆਂ ਗਈਆਂ ਅਫਵਾਵਾਂ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਇਸ ਸਬੰਧੀ ਉਹਨਾਂ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਸ਼ਿਕਾਇਤ ਦਰਜ ਕਰਵਾਈ ਹੈ।
ਇਸ ਮੌਕੇ ਤਰਸੇਮ ਮਹਾਜਨ, ਟੋਨੀ ਸੱਚਰ, ਗੌਰਵ ਸਲਹੋਤਰਾ, ਰਜਨੀਸ਼ ਨੋਨੀ, ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ ਬੰਟੀ, ਮਨਦੀਪ ਸਿੰਘ ਪੰਨੂ, ਪ੍ਰਭ ਸਰਨ ਸਿੰਘ ਰੋਸੇ, ਕਮਲ ਕੁਮਾਰ ਆਦਿ ਹਾਜ਼ਰ ਸਨ। ਇਸ ਮੌਕੇ ਤੇ ਰੰਧਾਵਾ ਵੱਲੋਂ ਕਸਬਾ ਕਲਾਨੌਰ ਵਿਖੇ ਪਿਛਲੇ ਦਿਨ ਵਾਪਰੀਆਂ ਦੁੱਖ ਵਾਲੀਆਂ ਘਟਨਾਵਾਂ ਸਬੰਧੀ ਪੀੜਤਾਂ ਦੇ ਘਰਾਂ ਵਿੱਚ ਪਹੁੰਚ ਕੇ ਉਹਨਾਂ ਨਾਲ ਦੁੱਖ ਸਾਂਝਾ ਵੀ ਕੀਤਾ।