ਆਰ ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਸਰਬੱਤ ਖਾਲਸਾ ਧਾਰਮਿਕ ਸੰਸਥਾ ਪਠਾਨਕੋਟ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ, ਮੀਰਪੁਰ ਕਾਲੋਨੀ ਵਿਖੇ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਭਾਈ ਅਮਰੀਕ ਸਿੰਘ ਚਿੱਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਤੋਂ ਕਥਾ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਤੋਂ ਇਲਾਵਾ ਭਾਈ ਗੁਰਬਚਨ ਸਿੰਘ ਜੀ ਦੇ ਰਾਗੀ ਜਥੇ ਨੇ ਰਸਭਿੰਨਾ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗੁਰਮਤਿ ਸਮਾਗਮ ਸਿੱਖ ਕੌਮ ਨੂੰ ਗੁਰਬਾਣੀ ਨਾਲ ਜੋੜਨ ਦਾ ਸਭ ਤੋਂ ਵਧੀਆ ਸਾਧਨ ਹੈ। ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਸੰਧੂ, ਸੁਰਿੰਦਰ ਕੌਰ ਪੱਡਾ, ਗੁਰਮੀਤ ਸਿੰਘ ਪ੍ਰਧਾਨ, ਬਲਵਿੰਦਰ ਕੌਰ, ਜਸਵਿੰਦਰ ਸਿੰਘ, ਅਜੀਤ ਸਿੰਘ, ਮਨਮੋਹਨ ਸਿੰਘ, ਪ੍ਰੀਤ ਸਿੰਘ, ਬਲਬੀਰ ਕੌਰ, ਤਜਿੰਦਰ ਕੌਰ, ਕੁਲਵੰਤ ਸਿੰਘ, ਨਿਰਮਲ ਕੌਰ, ਸੁਖਦੀਪ ਸਿੰਘ, ਖੜਕ ਸਿੰਘ, ਗੁਰਦੀਪ ਸਿੰਘ, ਗੁਰਜੀਤ ਸਿੰਘ, ਰਣਜੀਤ ਕੌਰ, ਪਰਮਜੀਤ ਸਿੰਘ ਸਹਾਇਕ, ਸੋਹਨ ਸਿੰਘ, ਜਗਦੀਪ ਸਿੰਘ, ਬਲਵੀਰ ਸਿੰਘ, ਸੁਰਿੰਦਰ ਸਿੰਘ ਪ੍ਰਧਾਨ, ਨਰਿੰਦਰ ਕੌਰ, ਪ੍ਰਤਿਪਾਲ ਕੌਰ, ਹਰਜੀਤ ਸਿੰਘ, ਹਰਜਿੰਦਰ ਕੌਰ, ਦਰਸ਼ਨ ਕੌਰ, ਕੁਲਵਿੰਦਰ ਸਿੰਘ, ਤਵਿੰਦਰ ਸਿੰਘ, ਰਤਨ ਕੌਰ, ਗੁਰਪ੍ਰੀਤ ਕੌਰ, ਹਰਭਜਨ ਕੌਰ, ਗੁਰ ਚਰਨ ਸਿੰਘ, ਗੁਰਵਿੰਦਰ ਕੌਰ, ਪਰਬਦੀਪ ਕੌਰ, ਪਰਮਜੀਤ ਕੌਰ ਕਲੇਰ, ਸਿਮਰਨਪ੍ਰੀਤ ਸਿੰਘ, ਦਵਿੰਦਰ ਕੌਰ, ਜਸਵਿੰਦਰ ਕੌਰ, ਸਵਿੰਦਰ ਸਿੰਘ, ਅਮਰਜੀਤ ਸਿੰਘ, ਪ੍ਰਕਾਸ਼ ਕੌਰ, ਜਤਿੰਦਰ ਕੌਰ, ਜਸਵੰਤ ਸਿੰਘ, ਹਜਾਰਾ ਸਿੰਘ, ਮਲਕੀਤ ਸਿੰਘ, ਹਰਨਾਮ ਸਿੰਘ ਪ੍ਰਧਾਨ, ਪ੍ਰਵੀਨ ਸਿੰਘ ਛੀਨਾ, ਕੰਵਰਜੀਤ ਸਿੰਘ ਪ੍ਰਧਾਨ, ਬਲਵਿੰਦਰ ਸਿੰਘ, ਸੁਰਿੰਦਰ ਕੌਰ, ਸੁਰਜੀਤ ਸਿੰਘ, ਦਲਜੀਤ ਸਿੰਘ, ਬਖਸ਼ੀਸ਼ ਸਿੰਘ, ਜੋਗਿੰਦਰ ਸਿੰਘ ਖਾਲਸਾ, ਤਜਿੰਦਰ ਕੌਰ, ਜਸਵੰਤ ਕੌਰ, ਸਤਨਾਮ ਸਿੰਘ, ਜਗਦੀਪ ਸਿੰਘ, ਸਿਮਰਪ੍ਰੀਤ ਸਿੰਘ, ਹਰਬੀਤ ਸਿੰਘ, ਸੁਖਬੀਰ ਕੌਰ, ਸੁਖਿੰਦਰ ਕੌਰ, ਦਵਿੰਦਰ ਸਿੰਘ, ਦਰਸ਼ਨ ਸਿੰਘ, ਮਹਿੰਦਰ ਪਾਲ, ਰਣਜੀਤ ਸਿੰਘ, ਮਨਜੀਤ ਕੌਰ, ਮੰਗਲ ਸਿੰਘ ਖਾਨਪੁਰ, ਅਸ਼ੋਕ ਕੁਮਾਰ, ਸੁਰਜੀਤ ਕੌਰ ਬੇਦੀ, ਪਵਨਪ੍ਰੀਤ ਕੌਰ, ਮਾਨਸ ਕੌਰ, ਤਰਲੋਕ ਸਿੰਘ, ਹਰਦੀਪ ਸਿੰਘ, ਸਿੰਦਰ ਕੌਰ, ਗੁਰਦੀਪ ਸਿੰਘ, ਗੁਰਬਚਨ ਸਿੰਘ, ਸੁਰਿੰਦਰ ਸਿੰਘ ਮਠਾਰੂ, ਜੋਗਿੰਦਰ ਕੌਰ ਖਾਲਸਾ, ਇੰਦਰਜੀਤ ਸਿੰਘ, ਅਰਸ਼ਦੀਪ ਸਿੰਘ, ਬਲਦੇਵ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਸਮਾਗਮ ਦੇ ਅੰਤ ਵਿਚ ਸੰਗਤਾਂ ਲਈ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।