ਤੇਜ਼ ਰਫਤਾਰ ਦਾ ਕਹਿਰ ; ਪਿਕਅੱਪ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ
ਨਾਕਾ ਦਾਉਵਾਲ ਕੋਲ ਗੁਰਦਾਸਪੁਰ ਵੱਲੋਂ ਆਈ ਤੇਜ਼ ਰਫਤਾਰ ਪਿਕਅੱਪ ਨੇ ਉਸਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਸਦੇ ਪਿਤਾ ਅਤੇ ਮਾਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਪਿਕਅੱਪ ਚਾਲਕ ਖਿਲਾਫ਼ ਕੇਸ ਦਰਜ ਕਰਕੇ ਉਸਦੀ ਪਛਾਣ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।
Publish Date: Mon, 18 May 2026 05:53 PM (IST)
Updated Date: Mon, 18 May 2026 05:54 PM (IST)
ਉਮੇਸ਼ ਅੱਤਰੀ, ਪੰਜਾਬੀ ਜਾਗਰਣ ਪੁਰਾਣਾ ਸ਼ਾਲਾ: ਦਉਵਾਲ ਨਾਕੇ ਕੋਲ ਤੇਜ਼ ਰਫਤਾਰ ਪਿਕਅੱਪ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਬਾਈਕ ਸਵਾਰ ਜੋੜੇ ਦੀ ਮੌਤ ਹੋ ਗਈ। ਥਾਣਾ ਪੁਰਾਣਾ ਸ਼ਾਲਾ ਦੀ ਪੁਲਿਸ ਨੇ ਅਣਪਛਾਤੇ ਪਿਕਅੱਪ ਚਾਲਕ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਜਗਜੀਤ ਸਿੰਘ ਵਾਸੀ ਨਵੀਂ ਆਬਾਦੀ ਕੋਟਲੀ ਸੈਣੀਆਂ ਨੇ ਦੱਸਿਆ ਕਿ ਉਸਦੇ ਪਿਤਾ ਮਾਧ ਸਿੰਘ ਅਤੇ ਮਾਤਾ ਜਗਦੀਸ਼ ਕੌਰ ਉਸਨੂੰ ਮਿਲਣ ਲਈ ਮੁਕੇਰੀਆਂ ਗਏ ਸਨ। ਉਹ ਉਸਨੂੰ ਮਿਲਣ ਤੋਂ ਬਾਅਦ ਆਪਣੇ ਪਿੰਡ ਕੋਟਲੀ ਸੈਣੀਆਂ ਵਾਪਸ ਆ ਰਹੇ ਸਨ। ਨਾਕਾ ਦਾਉਵਾਲ ਕੋਲ ਗੁਰਦਾਸਪੁਰ ਵੱਲੋਂ ਆਈ ਤੇਜ਼ ਰਫਤਾਰ ਪਿਕਅੱਪ ਨੇ ਉਸਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਸਦੇ ਪਿਤਾ ਅਤੇ ਮਾਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਪਿਕਅੱਪ ਚਾਲਕ ਖਿਲਾਫ਼ ਕੇਸ ਦਰਜ ਕਰਕੇ ਉਸਦੀ ਪਛਾਣ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾਂ ਦਾ ਹੋਇਆ ਅੰਤਿਮ ਸਸਕਾਰ
ਸੂਬੇਦਾਰ ਮੇਜਰ ਮਾਧਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਦਾ ਅੰਤਿਮ ਸਸਕਾਰ ਪਿੰਡ ਕੋਟਲੀ ਸੈਣੀਆ ਵਿੱਚ ਕੀਤਾ ਗਿਆ। ਇਸ ਮੌਕੇ ਫੌਜ ਦੇ ਅਧਿਕਾਰੀਆਂ ਅਤੇ ਸੈਨਿਕਾਂ ਦੇ ਨਾਲ-ਨਾਲ ਸਾਬਕਾ ਸੈਨਿਕਾਂ ਨੇ ਸੂਬੇਦਾਰ ਮੇਜਰ ਮਾਧਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਪਿੰਡ ਦੇ ਸਰਪੰਚ ਬਲਜੀਤ ਸਿੰਘ ਨੇ ਕਿਹਾ ਕਿ ਹਾਦਸੇ ਨੂੰ ਲਗਭਗ 24 ਘੰਟੇ ਬੀਤ ਗਏ ਹਨ, ਪਰ ਪੁਲਿਸ ਅਜੇ ਤੱਕ ਹਾਦਸੇ ਵਿੱਚ ਸ਼ਾਮਲ ਵਾਹਨ ਦਾ ਪਤਾ ਨਹੀਂ ਲਗਾ ਸਕੀ ਹੈ। ਸਾਬਕਾ ਐੱਸਜੀਪੀਸੀ ਮੈਂਬਰ ਹਰਬੰਸ ਸਿੰਘ ਨੇ ਕਿਹਾ ਕਿ ਸੂਬੇਦਾਰ ਮੇਜਰ ਮਾਧਾ ਸਿੰਘ ਇੱਕ ਬਹੁਤ ਹੀ ਇਮਾਨਦਾਰ ਆਦਮੀ, ਸਮਾਜ ਸੇਵਕ ਅਤੇ ਸਾਬਕਾ ਸੈਨਿਕਾਂ ਦੇ ਹੱਕਾਂ ਲਈ ਸੰਘਰਸ਼ ਕਰਨ ਵਾਲੇ ਸਨ। ਉਨ੍ਹਾਂ ਨੇ ਦੇਸ਼ ਲਈ ਚੀਨ ਅਤੇ ਪਾਕਿਸਤਾਨ ਨਾਲ ਤਿੰਨ ਜੰਗਾਂ ਵੀ ਲੜੀਆਂ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਹਾਦਸੇ ਵਿੱਚ ਸ਼ਾਮਲ ਵਾਹਨ ਅਤੇ ਇਸਦੇ ਡਰਾਈਵਰ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।