ਨਾਜਾਇਜ਼ ਸ਼ਰਾਬ ਬਰਾਮਦ, ਇਕ ਕਾਬੂ, ਇਕ ਫਰਾਰ
ਏਐੱਸਆਈ ਸੁਖਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਸਦੇ ਬਾਅਦ ਪੁਲਿਸ ਪਾਰਟੀ ਸਮੇਤ ਉਨ੍ਹਾਂ ਨੇ ਉਕਤ ਸਥਾਨ ’ਤੇ ਛਾਪਾ ਮਾਰਿਆ ਤਾਂ ਉਕਤ ਵਿਅਕਤੀ ਪੁਲਿਸ ਨੂੰ ਦੇਖ ਕੇ ਕੈਨ ਅਤੇ ਸਕੂਟਰੀ ਮੌਕੇ ’ਤੇ ਛੱਡ ਕੇ ਭੱਜ ਗਿਆ। ਉਕਤ ਪੁਲਿਸ ਅਧਿਕਾਰੀ ਮੁਤਾਬਕ ਇਸਦੇ ਬਾਅਦ ਕੈਨ ਚੈੱਕ ਕਰਨ ’ਤੇ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ।
Publish Date: Sat, 30 May 2026 04:07 PM (IST)
Updated Date: Sat, 30 May 2026 04:11 PM (IST)

ਸ਼ਾਮ ਤਿਵਾੜੀ\ਰਾਮ, ਪੰਜਾਬੀ ਜਾਗਰਣ ਬਟਾਲਾ: ਵੱਖ-ਵੱਖ ਥਾਣਿਆਂ ਦੀ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਅਤੇ ਇਕ ਦੇ ਫਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘਣੀਏ-ਕੇ-ਬਾਂਗਰ ਦੇ ਏਐੱਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਪਿੰਡ ਠੱਠਾ ਵਿਖੇ ਮੌਜੂਦ ਸੀ ਕਿ ਗੁਪਤਚਰ ਨੇ ਗੁਪਤ ਸੂਚਨਾ ਦਿੱਤੀ ਕਿ ਗੈਵੀ ਵਾਸੀ ਪਿੰਡ ਠੱਠਾ ਘਰ ਵਿਚ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਧੰਦਾ ਕਰਦਾ ਹੈ ਅਤੇ ਇਹ ਵਿਅਕਤੀ ਅੱਜ ਆਪਣੀ ਬਿਨਾਂ ਨੰਬਰੀ ਸਕੂਟਰੀ ’ਤੇ ਪਿੰਡ ਚਿਤੌੜਗੜ ਨੂੰ ਜਾਂਦੀ ਸੜਕ ’ਤੇ ਬਣੇ ਗੇਟ ਕੋਲ ਸਕੂਟਰੀ ’ਤੇ ਕੈਨ ਰੱਖ ਕੇ ਸ਼ਰਾਬ ਵੇਚ ਰਿਹਾ ਹੈ। ਜੇਕਰ ਛਾਪਾ ਮਾਰਿਆ ਜਾਵੇ ਤਾਂ ਨਾਜਾਇਜ਼ ਸ਼ਰਾਬ ਬਰਾਮਦ ਹੋ ਸਕਦੀ ਹੈ। ਏਐੱਸਆਈ ਸੁਖਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਇਸਦੇ ਬਾਅਦ ਪੁਲਿਸ ਪਾਰਟੀ ਸਮੇਤ ਉਨ੍ਹਾਂ ਨੇ ਉਕਤ ਸਥਾਨ ’ਤੇ ਛਾਪਾ ਮਾਰਿਆ ਤਾਂ ਉਕਤ ਵਿਅਕਤੀ ਪੁਲਿਸ ਨੂੰ ਦੇਖ ਕੇ ਕੈਨ ਅਤੇ ਸਕੂਟਰੀ ਮੌਕੇ ’ਤੇ ਛੱਡ ਕੇ ਭੱਜ ਗਿਆ। ਉਕਤ ਪੁਲਿਸ ਅਧਿਕਾਰੀ ਮੁਤਾਬਕ ਇਸਦੇ ਬਾਅਦ ਕੈਨ ਚੈੱਕ ਕਰਨ ’ਤੇ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਫਰਾਰ ਹੋਏ ਵਿਅਕਤੀ ਗੈਵੀ ਵਿਰੁੱਧ ਐਕਸਾਈਜ਼ ਐਕਟ ਤਹਿਤ ਥਾਣਾ ਘਣੀਏ-ਕੇ-ਬਾਂਗਰ ਵਿਖੇ ਮਾਮਲਾ ਦਰਜ ਕਰ ਦਿੱਤਾ ਹੈ। ਇਸੇ ਤਰ੍ਹਾਂ, ਜਾਣਕਾਰੀ ਦਿੰਦਿਆਂ ਥਾਣਾ ਕਿਲਾ ਲਾਲ ਸਿੰਘ ਦੇ ਏਐੱਸਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾ ਮਿਲਣ ਉਪਰੰਤ ਹੈਪੀ ਵਾਸੀ ਅਕਰਪੁਰਾ ਦੇ ਘਰੋਂ ਛਾਪੇਮਾਰੀ ਦੌਰਾਨ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਉਕਤ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਆਪਣੇ ਘਰ ਵਿਚ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਦਾ ਹੈ, ਜਿਸ ਨੂੰ ਸਾਥੀ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ ਹੈ ਅਤੇ ਇਸ ਵਿਰੁੱਧ ਉਪਰੋਕਤ ਥਾਣੇ ਵਿਚ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।