ਵਧਦੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਗੁਰਦਾਸਪੁਰ ਨੇ ਜਾਰੀ ਕੀਤੀ ਐਡਵਾਈਜ਼ਰੀ, ਲੂ ਤੋਂ ਬਚਣ ਦੀ ਦਿੱਤੀ ਸਲਾਹ
ਉਨ੍ਹਾਂ ਕਿਹਾ ਕਿ ਗਰਮੀ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹਨਾਂ ਲੋਕਾਂ, ਜਿਹੜੇ ਜ਼ੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ।
Publish Date: Sun, 19 Apr 2026 12:33 PM (IST)
Updated Date: Sun, 19 Apr 2026 12:34 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ । ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਲਗਾਤਾਰ ਹੋ ਰਹੇ ਵਾਧੇ ਅਤੇ ਸੰਭਾਵੀ 'ਗਰਮੀ ਦੀ ਲਹਿਰ' (Heat Wave) ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਗੁਰਦਾਸਪੁਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਰਮੀ ਕਾਰਨ ਹੋਣ ਵਾਲੀਆਂ ਸਰੀਰਕ ਸਮੱਸਿਆਵਾਂ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ।
ਵਧਦੀ ਗਰਮੀ ਅਤੇ ਹੀਟ ਵੇਵ ਦੇ ਮੱਦੇਨਜ਼ਰ ਸਾਵਧਾਨੀ ਵਰਤਣ ਬਾਰੇ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਜੀ ਨੇ ਦੱਸਿਆ ਕਿ ਗਰਮੀ ਵਿੱਚ ਸਰੀਰ ਦਾ ਤਾਪਮਾਨ ਠੀਕ ਰਹੇ ਇਸ ਲਈ ਲੋੜੀਂਦੀ ਮਾਤਰਾ ਵਿੱਚ ਪਾਣੀ ਪੀਤਾ ਜਾਵੇ। ਆਪਣੇ ਆਪ ਨੂੰ ਲੂ ਲੱਗਣ ਤੋਂ ਬਚਾਇਆ ਜਾਵੇ।