ਹਮਲਾਵਰਾਂ ਖ਼ਿਲਾਫ਼ ਪੁਲਿਸ ਦੀ ਸਖ਼ਤੀ: ਦਸਤੀ ਹਥਿਆਰਾਂ ਨਾਲ ਹਮਲਾ ਕਰਨ ਵਾਲੇ ਤਿੰਨ ਵਿਅਕਤੀਆਂ 'ਤੇ ਮਾਮਲਾ ਦਰਜ, ਭਾਲ ਜਾਰੀ
ਪਿੰਡ ਬੋਹੜ ਵਡਾਲਾ ਵਿੱਚ ਕੁਝ ਲੋਕਾਂ ਨੇ ਦੋ ਲੋਕਾਂ 'ਤੇ ਦਸਤੀ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਕਲਾਨੌਰ ਥਾਣੇ ਦੀ ਪੁਲਿਸ ਨੇ ਤਿੰਨ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਬੋਹੜ ਵਡਾਲਾ ਦੇ ਵਸਨੀਕ ਇੰਦਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਜ਼ਮੀਨ ਉਸਦੇ ਖੇਤਾਂ ਨਾਲ ਲੱਗਦੀ ਸੀ। ਉਸਦੇ ਖੇਤਾਂ ਦਾ ਪਾਣੀ ਮੁਲਜ਼ਮ ਦੇ ਖੇਤਾਂ ਵਿੱਚ ਵਹਿ ਰਿਹਾ ਸੀ।
Publish Date: Fri, 13 Mar 2026 02:44 PM (IST)
Updated Date: Fri, 13 Mar 2026 02:49 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ: ਪਿੰਡ ਬੋਹੜ ਵਡਾਲਾ ਵਿੱਚ ਕੁਝ ਲੋਕਾਂ ਨੇ ਦੋ ਲੋਕਾਂ 'ਤੇ ਦਸਤੀ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ। ਕਲਾਨੌਰ ਥਾਣੇ ਦੀ ਪੁਲਿਸ ਨੇ ਤਿੰਨ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਬੋਹੜ ਵਡਾਲਾ ਦੇ ਵਸਨੀਕ ਇੰਦਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਜ਼ਮੀਨ ਉਸਦੇ ਖੇਤਾਂ ਨਾਲ ਲੱਗਦੀ ਸੀ। ਉਸਦੇ ਖੇਤਾਂ ਦਾ ਪਾਣੀ ਮੁਲਜ਼ਮ ਦੇ ਖੇਤਾਂ ਵਿੱਚ ਵਹਿ ਰਿਹਾ ਸੀ।
ਇਸ ਰੰਜਿਸ਼ ਕਾਰਨ ਮੁਲਜ਼ਮਾਂ ਨੇ ਉਸ 'ਤੇ ਦਸਤੀ ਹਥਿਆਰਾਂ ਨਾਲ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ। ਜਦੋਂ ਉਸਨੇ ਰੌਲਾ ਪਾਇਆ ਤਾਂ ਉਸਦਾ ਭਤੀਜਾ ਗੁਰਦਮਨਪ੍ਰੀਤ ਸਿੰਘ ਉਸਨੂੰ ਬਚਾਉਣ ਲਈ ਅੱਗੇ ਆਇਆ ਤਾਂ ਮੁਲਜ਼ਮਾਂ ਨੇ ਉਸ ਨੂੰ ਵੀ ਜ਼ਖਮੀ ਕਰ ਦਿੱਤਾ। ਪੁਲਿਸ ਨੇ ਬੋਹੜ ਵਡਾਲਾ ਦੇ ਰਹਿਣ ਵਾਲੇ ਮੁਲਜ਼ਮ ਰਤਨ ਸਿੰਘ, ਅਮਰਜੀਤ ਸਿੰਘ ਅਤੇ ਰਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ।