ਗੋਸਲ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਨਰਲ ਸਕੱਤਰ ਬਣੇ
ਜਗਤਾਰ ਸਿੰਘ ਗੋਸਲ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜਨਰਲ ਸਕੱਤਰ ਬਣੇ
Publish Date: Sun, 22 Mar 2026 05:20 PM (IST)
Updated Date: Sun, 22 Mar 2026 05:22 PM (IST)

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਐਲਾਨੇ ਗਏ ਜਥੇਬੰਦਕ ਢਾਂਚੇ ਚ ਅਕਾਲੀ ਦਲ ਦੇ ਆਗੂ ਜਗਤਾਰ ਸਿੰਘ ਗੋਸਲ ਸਾਬਕਾ ਚੇਅਰਮੈਨ ਵੱਲੋਂ ਪਾਰਟੀ ਪ੍ਰਤੀ ਨਿਭਾਈਆਂ ਗਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜਨਰਲ ਸਕੱਤਰ ਬਣੇ ਜਗਤਾਰ ਸਿੰਘ ਗੋਸਲ ਵੱਲੋਂ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਜਥੇ. ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਂਦ ਵਿਚ ਆਏ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਕਿ ਅਸੀਂ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਹੁਕਮਾਂ ’ਤੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮਜਬੂਤੀ ਲਈ ਪਿੰਡ-ਪਿੰਡ, ਘਰ-ਘਰ ਜਾ ਕਿ ਪ੍ਰਚਾਰ ਕਰੀਏ ਤੇ ਸਿੱਖ ਕੌਮ ਵਿਚ ਪਿਛਲੇ ਸਮੇਂ ਦੌਰਾਨ ਅਖੌਤੀ ਅਕਾਲੀਆਂ ਵੱਲੋਂ ਲਿਆਂਦੀ ਗਿਰਾਵਟ ਨੂੰ ਦੂਰ ਕਰੀਏ। ਇਸ ਮੌਕੇ ਜਗਤਾਰ ਸਿੰਘ ਗੋਸਲ ਦੇ ਜਨਰਲ ਸਕੱਤਰ ਬਣਨ ’ਤੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਗਿੱਲ, ਚੈਨ ਸਿੰਘ ਸਪਰਾਏ, ਨਰਿੰਦਰ ਸਿੰਘ ਖਹਿਰਾ, ਸੁਵਿੰਦਰ ਸਿੰਘ ਘੁੰਮਣ, ਰਘਬੀਰ ਸਿੰਘ ਜੌੜਾ, ਹੈੱਡ ਮਾਸਟਰ ਨਿਰੰਜਨ ਸਿੰਘ, ਦਵਿੰਦਰ ਸਿੰਘ ਲੱਡਾ, ਗੁਰਨਾਮ ਸਿੰਘ ਮੁਸਤਫਾਬਾਦ, ਬਲਜੀਤ ਸਿੰਘ, ਗੁਲਾਬ ਸਿੰਘ ਲੋਪਾ, ਬਾਵਾ ਸਿੰਘ, ਭੁਪਿੰਦਰ ਸਿੰਘ, ਡਾ. ਜਸਪਾਲ ਸਿੰਘ, ਸੰਤੋਖ ਸਿੰਘ, ਸਤਿੰਦਰ ਸਿੰਘ, ਗੁਰਮੁਖ ਸਿੰਘ ਸਰਾਵਾਂ, ਜਤਿੰਦਰ ਸਿੰਘ ਭੁੱਲਰ, ਸੁਰਿੰਦਰ ਸਿੰਘ ਮੁਰੀਦ ਕੇ, ਰਣਜੀਤ ਸਿੰਘ ਵਡਾਲਾ ਬਾਂਗਰ, ਪਿਆਰਾ ਸਿੰਘ ਭੰਗੂ, ਦਰਬਾਰਾ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਅਜੈਬ ਸਿੰਘ, ਗੁਰਦੇਵ ਸਿੰਘ ਆਦਿ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਦਾ ਧੰਨਵਾਦ ਤੇ ਜਗਤਾਰ ਸਿੰਘ ਗੋਸਲ ਨੂੰ ਵਧਾਈ ਦਿੱਤੀ।