ਸਾਂਝੀਆਂ ਕਿਸਾਨ ਜਥੇਬੰਦੀਆਂ ਨੇ ਦਾ ਪੁਤਲਾ ਫੂਕਿਆ
ਸਾਂਝੀਆਂ ਕਿਸਾਨ ਜਥੇਬੰਦੀਆਂ ਨੇ ਮੋਦੀ ਅਤੇ ਪੰਜਾਬ ਦੇ ਗਵਰਨਰ ਦਾ ਪੁਤਲਾ ਫੂਕਿਆ
Publish Date: Sat, 16 May 2026 05:38 PM (IST)
Updated Date: Sun, 17 May 2026 04:06 AM (IST)

ਰਣਜੀਤ ਸਿੰਘ ਬਾਵਾ, ਪੰਜਾਬੀ ਜਾਗਰਣ ਘੁਮਾਣ: ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕਿਸਾਨ ਮਜ਼ਦੂਰ ਨੌਜਵਾਨ ਏਕਤਾ ਦੇ ਪ੍ਰਧਾਨ ਹਰਭਜਨ ਸਿੰਘ ਨੱਤ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਅੱਜ ਕਸਬਾ ਘੁਮਾਣ ਦੇ ਅੱਡਾ ਚੌਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲਾ ਪ੍ਰਧਾਨ ਪਲਵਿੰਦਰ ਸਿੰਘ ਮਠੌਲਾ ਨੇ ਕਿਹਾ ਕਿ ਬੀਤੇ ਕੱਲ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਦੇ ਪਾਣੀਆਂ ਸਮੇਤ ਕਿਸਾਨੀ ਮਸਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਪਹੁੰਚੇ ਤਾਂ ਭਾਜਪਾ ਵੱਲੋਂ ਪੁਲਿਸ ਫੋਰਸ ਨਾਲ ਜੋ ਕਿਸਾਨਾਂ ’ਤੇ ਅੱਤਿਆਚਾਰ ਕੀਤਾ ਗਿਆ ਹੈ, ਉਹ ਬਹੁਤ ਹੀ ਨਿੰਦਣਯੋਗ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਅਮਰੀਕ ਸਿੰਘ ਮੀਕੇ, ਕਿਸਾਨ ਮਜ਼ਦੂਰ ਨੌਜਵਾਨ ਏਕਤਾ ਦੇ ਪ੍ਰਧਾਨ ਹਰਭਜਨ ਸਿੰਘ ਨੱਤ, ਜ਼ਿਲ੍ਹਾ ਸਲਾਹਕਾਰ ਬਲਵਿੰਦਰ ਸਿੰਘ ਮੀਕੇ, ਜ਼ਿਲ੍ਹਾ ਪ੍ਰਚਾਰਕ ਸਰਵਨ ਸਿੰਘ ਤਲਵੰਡੀ, ਪ੍ਰਧਾਨ ਨੰਦ ਸਿੰਘ ਮੰਡਿਆਲਾ, ਗੁਰਦੇਵ ਸਿੰਘ ਕੌੜੇ, ਬੂਟਾ ਸਿੰਘ ਮੀਕੇ, ਸੁਖਦੇਵ ਸਿੰਘ ਵੀਲਾ ਬੱਜੂ, ਤਰਲੋਕ ਸਿੰਘ ਮੀਕੇ, ਦਲਬੀਰ ਸਿੰਘ ਮੀਕੇ, ਬਲਾਕ ਪ੍ਰਧਾਨ ਸਤਨਾਮ ਸਿੰਘ ਸੱਖੋਵਾਲ, ਜ਼ਿਲ੍ਹਾ ਸਲਾਹਕਾਰ ਬਲਵਿੰਦਰ ਸਿੰਘ ਮੀਕੇ, ਪ੍ਰਧਾਨ ਸ਼ਮਸ਼ੇਰ ਸਿੰਘ ਨੱਤ, ਬੀਰ ਸਿੰਘ, ਪ੍ਰਗਟ ਸਿੰਘ, ਬਲਜੀਤ ਸਿੰਘ, ਸਾਬਕਾ ਸਰਪੰਚ ਪ੍ਰਤਾਪ ਸਿੰਘ, ਬਲਾਕ ਪ੍ਰਧਾਨ ਬਾਬਾ ਅਜੈਬ ਸਿੰਘ ਪੱਡਾ, ਰਣਜੀਤ ਸਿੰਘ ਮੂੜ, ਪ੍ਰਗਟ ਸਿੰਘ ਮਠੋਲਾ, ਤਰਸੇਮ ਸਿੰਘ, ਹਰਿੰਦਰ ਸਿੰਘ ਮੀਕੇ, ਸਕੱਤਰ ਸਿੰਘ ਪੱਡਾ, ਝਿਰਮਲ ਸਿੰਘ, ਲਖਵਿੰਦਰ ਸਿੰਘ, ਕੁਲਦੀਪ ਸਿੰਘ, ਬਲਜੀਤ ਸਿੰਘ, ਮਨਜੀਤ ਸਿੰਘ, ਪ੍ਰਗਟ ਸਿੰਘ, ਰੇਸ਼ਮ ਸਿੰਘ, ਹਰਿੰਦਰ ਸਿੰਘ ਮੀਕੇ, ਲਖਵਿੰਦਰ ਸਿੰਘ, ਕੁਲਦੀਪ ਸਿੰਘ ਆਦਿ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।