ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਕੀਰਤਨ ਸਮਾਗਮ 23 ਨੂੰ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਕੀਰਤਨ ਸਮਾਗਮ 23 ਮਈ ਨੂੰ
Publish Date: Sat, 16 May 2026 04:37 PM (IST)
Updated Date: Sun, 17 May 2026 04:01 AM (IST)
ਆਰ. ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਮਾਡਲ ਟਾਊਨ ਪਠਾਨਕੋਟ ਵੱਲੋਂ 23 ਮਈ ਨੂੰ ਇੱਕ ਵਿਸ਼ਾਲ ਅਤੇ ਮਹੀਨਾਵਾਰੀ ਲੜੀਵਾਰ ਕੀਰਤਨ ਸਮਾਗਮ ਦਾ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹੋਣ ਵਾਲਾ ਇਹ ਧਾਰਮਿਕ ਸਮਾਗਮ ਸ਼ਾਮ 6:30 ਵਜੇ ਤੋਂ ਰਾਤ 9:30 ਵਜੇ ਤੱਕ ਚੱਲੇਗਾ, ਜਿਸ ਵਿੱਚ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਬੀਬੀ ਜਸਪ੍ਰੀਤ ਕੌਰ ਪਟਿਆਲਾ ਵਾਲੇ ਵਿਸ਼ੇਸ਼ ਤੌਰ ਤੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਇਸ ਤੋਂ ਇਲਾਵਾ ਭਾਈ ਰਛਪਾਲ ਸਿੰਘ ਅਤੇ ਭਾਈ ਨਵਦੀਪ ਸਿੰਘ ਵੀ ਗੁਰਬਾਣੀ ਦੀ ਰਸਭਿੰਨੀ ਵਰਖਾ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵੱਲੋਂ ਸੰਗਤਾਂ ਲਈ ਲੰਗਰ ਅਤੇ ਹੋਰ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਹੋਰ ਦੱਸਿਆ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੇਵਾਦਾਰ ਇਸ ਸਮਾਗਮ ਦੀਆਂ ਤਿਆਰੀਆਂ ਵਿੱਚ ਪੂਰੀ ਤਨਦੇਹੀ ਨਾਲ ਜੁਟੇ ਹੋਏ ਹਨ ਅਤੇ ਸੰਗਤਾਂ ਵਿੱਚ ਇਸ ਸਮਾਗਮ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।