ਵੁੱਡਸਟਾਕ ਪਬਲਿਕ ਸਕੂਲ ਠਚ ਮਨਾਇਆ ਕਿਰਤੀ ਦਿਵਸ
ਵੁੱਡਸਟਾਕ ਪਬਲਿਕ ਸਕੂਲ ਵਿੱਚ ਕਿਰਤੀ ਦਿਵਸ ਉਤਸ਼ਾਹ ਨਾਲ ਮਨਾਇਆ
Publish Date: Sat, 02 May 2026 04:00 PM (IST)
Updated Date: Sun, 03 May 2026 04:03 AM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਖੇ ਸਕੂਲ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਚੇਅਰਪਰਸਨ ਡਾ. ਸਤਿੰਦਰਜੀਤ ਨਿੱਝਰ, ਪ੍ਰਿੰਸੀਪਲ ਮੈਡਮ ਡਾ. ਐਨਸੀ, ਵਿੱਦਿਅਕ ਡਾਇਰੈਕਟਰ ਵਸੂਧਾ ਸ਼ਰਮਾ ਦੀ ਯੋਗ ਰਹਿਨੁਮਾਈ ਹੇਠ ਵਿਸ਼ਵ ਕਿਰਤੀ (ਮਜ਼ਦੂਰ) ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸਕੂਲ ਦੇ ਕਿਰਤੀ ਕਾਮਿਆਂ ਦੀ ਮਿਹਨਤ ਦੀ ਵਡਿਆਈ ਕਰਦੇ ਹੋਏ ਕਵਿਤਾਵਾਂ, ਭਾਸ਼ਣ, ਡਰਾਮੇ ਆਦਿ ਰਾਹੀਂ ਇਹ ਦੱਸਿਆ ਕਿ ਇਨ੍ਹਾਂ ਕਿਰਤੀ ਮਜ਼ਦੂਰਾਂ ਦਾ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਬਹੁਤ ਹੀ ਮਹੱਤਵਪੂਰਨ ਯੋਗਦਾਨ ਹੁੰਦਾ ਹੈ ਅਤੇ ਇਨ੍ਹਾਂ ਤੋਂ ਬਿਨਾਂ ਕੋਈ ਵੀ ਸਮਾਜ ਤਰੱਕੀ ਨਹੀਂ ਕਰ ਸਕਦਾ। ਇਸ ਲਈ ਸਾਨੂੰ ਸਾਰਿਆਂ ਨੂੰ ਇਨ੍ਹਾਂ ਕਿਰਤੀ ਮਜ਼ਦੂਰਾਂ ਨੂੰ ਬਣਦਾ ਸਤਿਕਾਰ ਦੇਣਾ ਚਾਹੀਦਾ ਹੈ । ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਵੱਲੋਂ ਇਨ੍ਹਾਂ ਦਾ ਸਨਮਾਨ ਕਰਦੇ ਹੋਏ ਤੋਹਫੇ ਦਿੱਤੇ ਗਏ, ਕੇਕ ਕਟਵਾਇਆ ਗਿਆ ਅਤੇ ਮਨੋਰੰਜਨ ਲਈ ਵੱਖ-ਵੱਖ ਖੇਡਾਂ ਖਿਡਾਈਆਂ ਗਈਆਂ ਤੇ ਕਿਹਾ ਗਿਆ ਕਿ ਇਹ ਕਿਰਤੀ ਮਜ਼ਦੂਰ ਸਾਡੇ ਸਕੂਲ ਅਤੇ ਸਮਾਜ ਦਾ ਅਭਿੰਨ ਅੰਗ ਹਨ। ਇਸ ਮੌਕੇ ਸਮੂਹ ਸਕੂਲ ਅਧਿਆਪਕ ਅਤੇ ਵਿਦਿਆਰਥੀ ਵਰਗ ਹਾਜ਼ਰ ਸੀ।