ਲਕਸ਼ਮੀ ਦੇਵੀ ਸਾਹਨੀ ਸਕੂਲ ਦੀ ਵਾਲੀਬਾਲ ਟੀਮ ਸਟੇਟ ਲੈਵਲ ਚੈਂਪੀਅਨਸ਼ਿਪ ’ਚ ਪਹਿਲਾ ਸਥਾਨ ’ਤੇ ਰਹੀ
ਬੀਤੇ ਦਿਨੀਂ ਉੱਦੋਕੇ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਕਰਵਾਈ ਗਈ ਪੰਜਾਬ ਸਟੇਟ ਲੈਵਲ ਵਾਲੀਬਾਲ ਚੈਂਪੀਅਨਸ਼ਿਪ ਵਿਚ ਲਕਸ਼ਮੀ ਦੇਵੀ ਸਾਹਨੀ ਸਕੂਲ ਦੀ ਵਾਲੀਬਾਲ ਟੀਮ ਨੇ ਪਹਿਲਾ ਸਥਾਨ ਹਾਸਲ ਕਰਦੇ ਹੋਏ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।
Publish Date: Sat, 30 May 2026 04:11 PM (IST)
Updated Date: Sat, 30 May 2026 04:14 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਬਟਾਲਾ: ਬੀਤੇ ਦਿਨੀਂ ਉੱਦੋਕੇ ਵਿਖੇ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਕਰਵਾਈ ਗਈ ਪੰਜਾਬ ਸਟੇਟ ਲੈਵਲ ਵਾਲੀਬਾਲ ਚੈਂਪੀਅਨਸ਼ਿਪ ਵਿਚ ਲਕਸ਼ਮੀ ਦੇਵੀ ਸਾਹਨੀ ਸਕੂਲ ਦੀ ਵਾਲੀਬਾਲ ਟੀਮ ਨੇ ਪਹਿਲਾ ਸਥਾਨ ਹਾਸਲ ਕਰਦੇ ਹੋਏ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਅੰਬਿਕਾ ਖੰਨਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ’ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਕਿਹਾ ਕਿ ਉਨ੍ਹਾਂ ਦੇ ਸਕੂਲ ਦੀ ਵਾਲੀਬਾਲ ਟੀਮ ਨੇ ਇਸ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕਰਕੇ ਸ਼ਲਾਘਾਯੋਗ ਕੰਮ ਕੀਤਾ ਹੈ ਅਤੇ ਚੈਪੀਅਨਸ਼ਿਪ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਟਰਾਫੀ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਟੀਮ ਦਾ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਵਲੋਂ ਮੈਡਲ ਪਾ ਕੇ ਸਨਮਾਨ ਕੀਤਾ ਗਿਆ ਅਤੇ ਪਰਿਵਾਰਿਕ ਮੈਂਬਰਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸਕੂਲ ਕੋਚ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।