ਪੰਜਾਬ |; ਵਿਗੜਦੀ ਜਾ ਰਹੀ ਹੈ ਕਾਨੂੰਨ ਵਿਵਸਥਾ : ਐਡਵੋਕੇਟ ਪਾਹੜਾ
ਪੰਜਾਬ ਵਿੱਚ ਵਿਗੜਦੀ ਜਾ ਰਹੀ ਹੈ ਕਾਨੂੰਨ ਵਿਵਸਥਾ - ਐਡਵੋਕੇਟ ਬਲਜੀਤ ਪਾਹੜਾ
Publish Date: Sat, 22 Nov 2025 05:13 PM (IST)
Updated Date: Sat, 22 Nov 2025 05:13 PM (IST)

ਆਕਾਸ਼,ਪੰਜਾਬੀ ਜਾਗਰਣ ਗੁਰਦਾਸਪੁਰ: ਪੰਜਾਬ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜ ਰਹੀ ਹੈ। ਸ਼ਰੇਆਮ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਸ ’ਚ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਲੋਕ ਡਰ ਦੇ ਮਾਹੌਲ ਵਿੱਚ ਜੀ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਬੇਅਸਰ ਸਾਬਤ ਹੋ ਰਹੀ ਹੈ। ਇਹ ਵਿਚਾਰ ਕਾਂਗਰਸ ਪਾਰਟੀ ਦੇ ਯੂਥ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਪ੍ਰਗਟ ਕੀਤੇ। ਐਡਵੋਕੇਟ ਪਾਹੜਾ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ, ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿਗੜ ਗਈ ਹੈ। ਚੋਰੀ, ਡਕੈਤੀ, ਗੋਲੀਬਾਰੀ ਅਤੇ ਗੈਂਗਸਟਰਵਾਦ ਦੀਆਂ ਘਟਨਾਵਾਂ ਹੋ ਰਹੀਆਂ ਹਨ। ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਰੋਜ਼ਾਨਾ ਗੋਲੀਬਾਰੀ ਹੋ ਰਹੀ ਹੈ। ਸ਼ੁੱਕਰਵਾਰ ਰਾਤ ਨੂੰ ਬਟਾਲਾ ਵਿੱਚ ਇੱਕ ਕਾਂਗਰਸੀ ਆਗੂ ਦੀ ਦੁਕਾਨ ’ਤੇ ਗੋਲ਼ੀਆਂ ਚਲਾਈਆਂ ਗਈਆਂ। ਗੁਰਦਾਸਪੁਰ ਜ਼ਿਲ੍ਹੇ ਅਤੇ ਪੰਜਾਬ ਵਿੱਚ ਅਜਿਹੀਆਂ ਘਟਨਾਵਾਂ ਨਿਯਮਿਤ ਤੌਰ ’ਤੇ ਵਾਪਰ ਰਹੀਆਂ ਹਨ। ਪਰ ਹੈਰਾਨੀ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਘਟਨਾਵਾਂ ਨੂੰ ਰੋਕਣ ਵਿੱਚ ਅਸਫਲ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਿਸ ਕਾਰਨ ਕਾਰੋਬਾਰੀ ਹੁਣ ਪੰਜਾਬ ’ਚ ਕਾਰੋਬਾਰ ਕਰਨ ਤੋਂ ਪਹਿਲਾਂ ਦੋ ਵਾਰ ਸੋਚਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਹਾਲਾਤ ਜਾਰੀ ਰਹੇ ਤਾਂ ਭਵਿੱਖ ’ਚ ਪੰਜਾਬ ਵਿੱਚ ਇੰਡਸਟਰੀ ਵਿੱਚ ਵੱਡਾ ਸੰਕਟ ਪੈਦਾ ਹੋ ਸਕਦਾ ਹੈ।