ਬਟਾਲਾ ਪੁਲਿਸ ਦੀ ਵੱਡੀ ਕਾਰਵਾਈ, 2 ਕਿਲੋ 199 ਗ੍ਰਾਮ ਹੈਰੋਇਨ ਤੇ ਹਥਿਆਰਾਂ ਸਣੇ ਵਿਅਕਤੀ ਗ੍ਰਿਫਤਾਰ
ਬਟਾਲਾ ਪੁਲਿਸ ਨੇ ਨਸ਼ਿਆਂ ਖਿ਼ਲਾਫ਼ ਵੱਡੀ ਕਾਰਵਾਈ ਕਰਦਿਆਂ ਐੱਨਡੀਪੀਐੱਸ ਐਕਟ ਦੇ ਕੇਸ ’ਚ ਫੜੇ ਗਏ ਇਕ ਵਿਅਕਤੀ ਦੀ ਨਿਸ਼ਾਨਦੇਹੀ 'ਤੇ 2 ਕਿਲੋ 199 ਗ੍ਰਾਮ ਹੈਰੋਇਨ, ਪਿਸਤੌਲ ਮੈਗਜ਼ੀਨ ਅਤੇ 2 ਕਾਰਤੂਸ ਬਰਾਮਦ ਕੀਤੇ ਹਨ।
Publish Date: Tue, 28 Apr 2026 08:09 PM (IST)
Updated Date: Tue, 28 Apr 2026 08:14 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਬਟਾਲਾ ਪੁਲਿਸ ਨੇ ਨਸ਼ਿਆਂ ਖਿ਼ਲਾਫ਼ ਵੱਡੀ ਕਾਰਵਾਈ ਕਰਦਿਆਂ ਐੱਨਡੀਪੀਐੱਸ ਐਕਟ ਦੇ ਕੇਸ ’ਚ ਫੜੇ ਗਏ ਇਕ ਵਿਅਕਤੀ ਦੀ ਨਿਸ਼ਾਨਦੇਹੀ ’ਤੇ 2 ਕਿਲੋ 199 ਗ੍ਰਾਮ ਹੈਰੋਇਨ, ਪਿਸਤੌਲ ਮੈਗਜ਼ੀਨ ਅਤੇ 2 ਕਾਰਤੂਸ ਬਰਾਮਦ ਕੀਤੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਥਾਣਾ ਸਿਵਲ ਲਾਈਨ ’ਚ ਮੁਕੱਦਮਾ ਨੰਬਰ 103 ਐੱਨਡੀਪੀਐੱਸ ਅਤੇ ਅਸਲਾ ਐਕਟ ਦੇ ਤਹਿਤ ਦਰਜ ਕੀਤਾ ਗਿਆ ਸੀ ਅਤੇ ਪੁਲਿਸ ਵਲੋਂ ਇਸ ਮਾਮਲੇ ’ਚ ਉਸ ਸਮੇਂ 11 ਵਿਅਕਤੀਆਂ ਨੂੰ ਸਾਢੇ 6 ਕਿਲੋ ਦੇ ਕਰੀਬ ਹੈਰੋਇਨ ਅਤੇ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਇਸ ਮਾਮਲੇ ’ਚ ਸ਼ਾਮਲ ਵਿਅਕਤੀ ਰਾਹੁਲ ਵਾਸੀ ਰਾਮਪੁਰਾ ਥਾਣਾ ਕੰਬੋਹ ਅੰਮ੍ਰਿਤਸਰ ਦਿਹਾਤੀ ਨੂੰ ਵੀ ਇਸ ਕੇਸ ’ਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਕਤ ਵਿਅਕਤੀ ਤੋਂ ਪੁਲਸ ਪੁੱਛਗਿੱਛ ਦੌਰਾਨ ਉਸਦੀ ਨਿਸ਼ਾਨਦੇਹੀ ਤੋਂ 2 ਕਿਲੋ 199 ਗ੍ਰਾਮ ਹੈਰੋਇਨ, ਇਕ ਪਿਸਤੌਲ, 2 ਕਾਰਤੂਸ ਅਤੇ ਮੈਗਜ਼ੀਨ ਬਰਾਮਦ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਨੇ ਉਕਤ ਵਿਅਕਤੀ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰ ਕੇ ਉਸਦਾ 3 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇਸ ਮੌਕੇ ਊਨ੍ਹਾਂ ਨਾਲ ਐੱਸਪੀਡੀ ਸੰਦੀਪ ਵਡੇਹਰਾ, ਡੀਐੱਸਪੀ ਸਿਟੀ ਸੁਖਇੰਦਰ ਸਿੰਘ, ਐੱਸਐੱਚਓ ਗੁਰਮੀਤ ਸਿੰਘ ਵੀ ਹਾਜ਼ਰ ਸਨ।