ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਗੰਭੀਰ ਜ਼ਖਮੀ
ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਗੰਭੀਰ ਜ਼ਖਮੀ
Publish Date: Sat, 02 May 2026 03:56 PM (IST)
Updated Date: Sun, 03 May 2026 04:03 AM (IST)
ਰਾਜਨ ਤਰੇਹਨ, ਪੰਜਾਬੀ ਜਾਗਰਣ ਬਟਾਲਾ: ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਸਿਵਲ ਹਸਪਤਾਲ ਬਟਾਲਾ ਵਿਖੇ ਜ਼ੇਰੇ ਇਲਾਜ ਨਿਰਮਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਚੀਮਾ ਖੁੱਡੀ ਨੇ ਦੱਸਿਆ ਕਿ ਉਹ ਸ਼੍ਰੀ ਹਰਗੋਬਿੰਦਪੁਰ ਵਿਖੇ ਭੱਠੇ ’ਤੇ ਕੰਮ ਕਰਦਾ ਹੈ ਅਤੇ ਬੀਤੇ ਕੱਲ੍ਹ ਉਹ ਕੰਮ ਖਤਮ ਕਰਕੇ ਵਾਪਸ ਆਪਣੇ ਪਿੰਡ ਨੂੰ ਜਾ ਰਿਹਾ ਸੀ। ਜਦੋਂ ਪਿੰਡ ਤੋਂ ਕੁਝ ਹੀ ਦੂਰੀ ’ਤੇ ਪਹੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਆਪਣੀ ਲਪੇਟ ਵਿਚ ਲੈਂਦਿਆਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਉਹ ਗੰਭੀ ਰੂਪ ਵਿਚ ਜ਼ਖਮੀ ਹੋ ਗਿਆ। ਉਸ ਦੱਸਿਆ ਇਸ ਹਾਦਸੇ ਦੇ ਬਾਅਦ ਉਸ ਨੂੰ ਐਂਬੂਲੈਂਸ 108 ਦੇ ਮੁਲਾਜ਼ਮਾਂ ਨੇ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ।