ਐੱਨਡੀਪੀਐੱਸ ਐਕਟ ਦੇ ਕੇਸ ’ਚ ਲੋੜੀਂਦਾ ਵਿਅਕਤੀ ਗ੍ਰਿਫ਼ਤਾਰ
ਐੱਨਡੀਪੀਐੱਸ ਐਕਟ ਦੇ ਕੇਸ ’ਚ ਲੋੜੀਂਦਾ ਵਿਅਕਤੀ ਗ੍ਰਿਫਤਾਰ
Publish Date: Sat, 02 May 2026 04:30 PM (IST)
Updated Date: Sun, 03 May 2026 04:06 AM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ: ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਐੱਨਡੀਪੀਐੱਸ ਐਕਟ ਦੇ ਕੇਸ ’ਚ ਲੋਂੜੀਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਚਓ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਅਤੇ ਡੀਐੱਸਪੀ ਸ੍ਰੀ ਹਰਗੋਬਿੰਦਪੁਰ ਸਾਹਿਬ ਹਰੀਸ਼ ਬਹਿਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਨਸ਼ਾ ਤਸਕਰਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ ਗੁਰਜੀਤ ਸਿੰਘ ਵਾਸੀ ਮਿਸ਼ਰਪੁਰਾ ਦੇ ਵਿਰੁੱਧ ਥਾਣਾ ਰੰਗੜ ਲੰਗਲ ’ਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਸੀ ਅਤੇ ਉਕਤ ਵਿਅਕਤੀ ਇਸ ਕੇਸ ’ਚ ਪੁਲਿਸ ਨੂੰ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਏਐੱਸਆਈ ਹਰਪਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਏਐੱਸਆਈ ਅਵਤਾਰ ਸਿੰਘ, ਏਐੱਸਆਈ ਹਰਜਿੰਦਰ ਸਿੰਘ ਕੋਹਾੜ, ਸੁਜਾਨ ਸਿੰਘ, ਸੁਖਦੇਵ ਸਿੰਘ, ਗਗਨ ਆਦਿ ਹਾਜ਼ਰ ਸਨ।