ਵਿਧਾਇਕ ਰੰਧਾਵਾ ਨੇ ਆਧੁਨਿਕ ਸਾਇੰਸ ਲੈਬ ਦਾ ਕੀਤਾ ਉਦਘਾਟਨ
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਧੁਨਿਕ ਸਾਇੰਸ ਲੈਬ ਦਾ ਕੀਤਾ ਉਦਘਾਟਨ
Publish Date: Sat, 25 Apr 2026 06:25 PM (IST)
Updated Date: Sun, 26 Apr 2026 04:11 AM (IST)

ਸੱਤਪਾਲ ਜ਼ਖ਼ਮੀ, ਪੰਜਾਬੀ ਜਾਗਰਣ ਡੇਰਾ ਬਾਬਾ ਨਾਨਕ : ਸਰਕਾਰੀ ਸੀਨੀਅਰ ਸਮਾਰਟ ਸਕੂਲ ਪਿੰਡ ਸ਼ਾਹਪੁਰ ਜਾਜਨ ਵਿਖੇ ਆਧੁਨਿਕ ਸਹੂਲਤਾਂ ਨਾਲ ਬਣ ਕੇ ਤਿਆਰ ਹੋਈ ਕੰਪਿਊਟਰ ਤੇ ਸਾਇੰਸ ਲੈਬ ਦਾ ਉਦਘਾਟਨ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦਾ ਸਕੂਲ ਪਹੁੰਚਣ ’ਤੇ ਸੇਵਾ ਮੁਕਤ ਪ੍ਰਿੰਸੀਪਲ ਵਰਿੰਦਰ ਸਿੰਘ ਕਾਹਲੋਂ, ਪ੍ਰਿੰਸੀਪਲ ਰਤਨ ਸਿੰਘ, ਪ੍ਰਿੰਸੀਪਲ ਨੀਨਾ ਚਾਵਲਾ ਅਤੇ ਸਕੂਲ ਦੇ ਸਮੂਹ ਸਟਾਫ ਵੱਲੋਂ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਵੱਧ ਤੋਂ ਵੱਧ ਦਾਖਲੇ ਅਤੇ ਪੜ੍ਹਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਕ੍ਰਾਂਤੀ ਦੇ ਖੇਤਰ ਵਿੱਚ ਪ੍ਰਾਈਵੇਟ ਸਕੂਲਾਂ ਤੋਂ ਵੱਧ ਆਧੁਨਿਕ ਸਹੂਲਤਾਂ ਨਾਲ ਲੈਸ ਕੰਪਿਊਟਰ ਅਤੇ ਸਾਇੰਸ ਲੈਬ ਤਿਆਰ ਕਰਵਾ ਕੇ ਦਿੱਤੀਆਂ ਹਨ ਤੇ ਉਨ੍ਹਾਂ ਵਿੱਚ ਮਹਿੰਗੇ ਕੰਪਿਊਟਰ ਅਤੇ ਹੋਰ ਪ੍ਰਯੋਗ ਕਰਨ ਲਈ ਵਧੀਆ ਸਾਮਾਨ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਸਮੂਹ ਸਟਾਫ ਵੱਲੋਂ ਐੱਮਐੱਲਏ ਗੁਰਦੀਪ ਸਿੰਘ ਰੰਧਾਵਾ, ਪਿੰਡ ਦੇ ਸਰਪੰਚ ਤੇਜਿੰਦਰ ਸਿੰਘ ਮਾਨ ਪੰਚਾਇਤ ਮੈਂਬਰਜ਼, ਨਵਪ੍ਰੀਤ ਸਿੰਘ ਹਲਕਾ ਸਿੱਖਿਆ ਕੋਆਡੀਨੇਟਰ, ਮੇਜਰ ਸਿੰਘ ਸਿੱਖਿਆ ਮਾਹਰ, ਪਰਮਿੰਦਰ ਸਿੰਘ ਜੇਈ, ਐੱਸਐੱਮਸੀ ਕਮੇਟੀ ਮੈਂਬਰਜ਼ ਅਤੇ ਆਈਆਂ ਹੋਈਆਂ ਸ਼ਖਸੀਅਤਾਂ ਨੂੰ ਸਿਰਪਾਓ ਸਾਹਿਬ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਰਤਨ ਸਿੰਘ, ਸੇਵਾ ਮੁਕਤ ਪ੍ਰਿੰਸੀਪਲ ਵਰਿੰਦਰ ਸਿੰਘ ਕਾਹਲੋਂ, ਸਰਪੰਚ ਤਜਿੰਦਰ ਸਿੰਘ ਮਾਨ, ਅਧਿਆਪਕ ਦਲਜੀਤ ਕੌਰ, ਦਿਲਜੀਤ ਸਿੰਘ, ਅਕਸੇ ਥਾਪਾ, ਅਰੁਨ ਕੁਮਾਰ, ਸੁਮੀਤ ਕੁਮਾਰ, ਰੋਹਿਤ ਅੱਤਰੀ, ਲਜਪ੍ਰੀਤ ਕੌਰ, ਰਜਨੀ ਬਾਲਾ, ਸਵਿਤਾ ਦੇਵੀ, ਨਰਿੰਦਰ ਕੌਰ, ਵਿਪਨ ਕੁਮਾਰ, ਨਰਿੰਦਰ ਕੌਰ, ਦਲਜੀਤ ਕੌਰ, ਜਤਿੰਦਰ ਸਿੰਘ, ਰਜੀਵ ਕੁਮਾਰ, ਬਲਦੇਵ ਸਿੰਘ, ਕਰਤਾਰ ਸਿੰਘ, ਸਮਿੰਦਰਜੀਤ ਕੌਰ, ਗੁਰਵਿੰਦਰ ਸਿੰਘ ਪੰਚ, ਬਲਦੇਵ ਸਿੰਘ ਬੱਲੀ ਪੰਚ, ਮਦਨ ਲਾਲ ਪੰਚ, ਬਾਬਾ ਹਰਜੀਤ ਲਾਲ ਪੰਚ ਆਦਿ ਹਾਜ਼ਰ ਸਨ।