ਵਿਧਾਇਕ ਕਲਸੀ ਨੇ ਵਾਰਡ ਨੰ.5 ਉੱਤਮ ਨਗਰ ਵਿਖੇ ਕੀਤਾ ਉਦਘਾਟਨ
ਵਿਧਾਇਕ ਕਲਸੀ ਨੇ ਵਾਰਡ ਨੰ.5 ਉੱਤਮ ਨਗਰ ਵਿਖੇ ਗਲੀਆਂ ਬਣਾਉਣ ਦਾ ਉਦਘਾਟਨ ਕੀਤਾ
Publish Date: Sat, 02 May 2026 05:02 PM (IST)
Updated Date: Sun, 03 May 2026 04:08 AM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਦਾ ਉਦਘਾਟਨ ਕਰਨ ਉਪਰੰਤ ਕੀਤਾ।ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ। ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਗਲੀ ਨਾ ਬਣਨ ਕਰਕੇ ਲੋਕ ਮੁਸ਼ਕਿਲ ਦਾ ਸਾਹਮਣਾ ਕਰ ਰਹੇ ਸਨ ਪਰ ਹੁਣ ਉਨਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।