ਵਿਧਾਇਕ ਕਲਸੀ ਵਲੋਂ ਵਾਰਡ ਨੰ. 27 ਤਾਕੀ ਮੁਹੱਲਾ ’ਚ ਗਲੀ ਦਾ ਉਦਘਾਟਨ
ਵਿਧਾਇਕ ਕਲਸੀ ਵਲੋਂ ਵਾਰਡ ਨੰ. 27 ਤਾਕੀ ਮੁਹੱਲਾ ਵਿਖੇ ਗਲੀ ਦਾ ਉਦਘਾਟਨ
Publish Date: Sat, 09 May 2026 04:26 PM (IST)
Updated Date: Sun, 10 May 2026 04:03 AM (IST)
ਸ਼ਾਮ ਤਿਵਾੜੀ\ਵਿਜੇ ਥਾਪਰ, ਪੰਜਾਬੀ ਜਾਗਰਣ, ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਉਨ੍ਹਾਂ ਵਲੋਂ ਵਾਰਡ ਨੰ. 27 ਤਾਕੀ ਮੁਹੱਲਾ ਵਿਖੇ ਗਲੀ ਦਾ ਉਦਘਾਟਨ ਕਰਨ ਉਪਰੰਤ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਅਤੇ ਵਿਕਾਸ ਪੱਖੋਂ ਸੂਬੇ ਦਾ ਨਮੂਨੇ ਦਾ ਸ਼ਹਿਰ ਬਣਾਇਆ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਵੀ ਮੌਜੂਦ ਸਨ। ਇਸ ਮੌਕੇ ਵਾਰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਨੇ ਦੱਸਿਆ ਕਿ ਅੱਜ ਵਾਰਡ ਵਾਸੀਆਂ ਦੀ ਮੰਗ ਪੂਰੀ ਕੀਤੀ ਗਈ ਹੈ, ਜਿਸ ਨਾਲ ਵਾਰਡ ਵਾਸੀਆਂ ਨੂੰ ਆਵਾਜਾਈ ਦੀ ਸੁਖਾਲੀ ਹੋਵੇਗੀ ਅਤੇ ਉਹ ਬਟਾਲਾ ਵਾਸੀਆਂ ਦੀ ਸਹੂਲਤ ਲਈ ਦਿਨ ਰਾਤ ਸੇਵਾ ਵਿੱਚ ਹਾਜ਼ਰ ਹਨ ਤੇ ਪਿਛਲੇ ਚਾਰ ਸਾਲਾਂ ਅੰਦਰ ਬਟਾਲੇ ਅੰਦਰ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਤੇ ਲਾਈਟਾਂ ਲਗਾਈਆਂ ਗਈਆਂ ਹਨ। ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ। ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਸ਼ੁਰੂ ਕੀਤਾ ਗਿਆ ਹੈ।