ਵਿਧਾਇਕ ਸ਼ੈਰੀ ਕਲਸੀ ਨੇ ਜੋਗੀਆਂ ਮੁਹੱਲਾ ’ਚ ਸੜਕ ਨਿਰਮਾਣ ਦਾ ਕੀਤਾ ਉਦਘਾਟਨ
ਵਿਧਾਇਕ ਸ਼ੈਰੀ ਕਲਸੀ ਨੇ ਜੋਗੀਆਂ ਮੁਹੱਲਾ ਵਿਖੇ ਸੜਕ ਨਿਰਮਾਣ ਦਾ ਕੀਤਾ ਉਦਘਾਟਨ
Publish Date: Sun, 22 Mar 2026 07:08 PM (IST)
Updated Date: Sun, 22 Mar 2026 07:10 PM (IST)

ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਸ਼ਹਿਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਜੋਗੀਆਂ ਮੁਹੱਲਾ ਨੇੜੇ ਸ੍ਰੀ ਬਾਵਾ ਲਾਲ ਦਿਆਲ ਜੀ ਹਸਪਤਾਲ ਬਟਾਲਾ ਵਿਖੇ ਸੜਕ ਨਿਰਮਾਣ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਸੁਭਾਸ਼ ਮਹਿਤਾ, ਚੇਅਰਮੈਨ ਮਾਨਿਕ ਮਹਿਤਾ, ਜ਼ਿਲ੍ਹਾ ਯੂਥ ਆਗੂ, ਮਨਦੀਪ ਸਿੰਘ ਗਿੱਲ ਤੇ ਸ਼ਹਿਰ ਵਾਸੀ ਮੌਜੂਦ ਸਨ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਚਹੁਪੱਖੀ ਵਿਕਾਸ ਤੇ ਖਾਸ ਕਰਕੇ ਬਟਾਲਾ ਸ਼ਹਿਰ ਦੇ ਵਿਕਾਸ ਲਈ ਨਿਰੰਤਰ ਯਤਨਸ਼ੀਲ ਹਨ ਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਹੱਲ ਕਰਨ ਲਈ ਉਹ 24 ਘੰਟੇ ਲੋਕਾਂ ਦੀ ਸੇਵਾ ਵਿਚ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਹਿੱਤ ਵਿਚ ਭਲਾਈ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ, ਵਿਕਾਸ ਕਾਰਜ ਨਿਰੰਤਰ ਜਾਰੀ ਹਨ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਹਲਕਾ ਬਟਾਲਾ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕੇ ਅੰਦਰ ਚਹੁੰਪੱਖੀ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਤੇ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ। ਬਟਾਲਾ ਹਲਕੇ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਆਗੂ, ਵਰਕਰ ਤੇ ਲੋਕ ਹਾਜ਼ਰ ਸਨ।