ਵਾਹਨ ਨਾਲ ਟਕਰਾਇਆ ਮੋਟਰਸਾਈਕਲ, ਬਜ਼ੁਰਗ ਗੰਭੀਰ ਜ਼ਖ਼ਮੀ
ਵਾਹਨ ਨਾਲ ਟਕਰਾਇਆ ਮੋਟਰਸਾਈਕਲ, ਬਜ਼ੁਰਗ ਗੰਭੀਰ ਜਖਮੀ
Publish Date: Tue, 28 Apr 2026 04:04 PM (IST)
Updated Date: Wed, 29 Apr 2026 04:02 AM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਅੱਜ ਸਵੇਰੇ ਇੱਕ ਬਜ਼ੁਰਗ ਵਿਅਕਤੀ ਜੋ ਕਿ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ, ਦਾ ਮੋਟਰਸਾਈਕਲ ਇੱਕ ਵਾਹਨ ਨਾਲ ਟਕਰਾਅ ਗਿਆ, ਜਿਸ ਨਾਲ ਇਹ ਗੰਭੀਰ ਜ਼ਖਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੰਭੀਰ ਜਖਮੀ ਹੋਏ ਵਿਅਕਤੀ ਮੱਖਣ ਸਿੰਘ ਦੇ ਲੜਕੇ ਮਲਕੀਤ ਸਿੰਘ ਵਾਸੀ ਉਮਰਪੁਰਾ ਬਟਾਲਾ ਨੇ ਦੱਸਿਆ ਕਿ ਉਸ ਦਾ ਪਿਤਾ ਮੱਖਣ ਸਿੰਘ ਪੁੱਤਰ ਹਰਬੰਸ ਸਿੰਘ ਜੋ ਕਿ ਮਿਹਨਤ ਮਜਦੂਰੀ ਦਾ ਕੰਮ ਕਰਦਾ ਹੈ, ਅੱਜ ਸਵੇਰੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰ ਤੋਂ ਕੰਮ ਤੇ ਜਾ ਰਿਹਾ ਸੀ। ਜਦੋਂ ਇਹ ਘਰ ਤੋਂ ਕੁਝ ਹੀ ਦੂਰੀ ’ਤੇ ਪਹੁੰਚਿਆ ਤਾਂ ਅੱਗੇ ਜਾ ਰਹੇ ਵਾਹਨ ਨੇ ਅਚਾਨਕ ਬਰੇਕ ਲਗਾ ਦਿੱਤੀ, ਜਿਸ ਦੇ ਸਿੱਟੇ ਵਜੋਂ ਉਸ ਦੇ ਪਿਤਾ ਮੱਖਣ ਸਿੰਘ ਦਾ ਮੋਟਰਸਾਈਕਲ ਉਕਤ ਵਾਹਨ ਨਾਲ ਟਕਰਾਅ ਗਿਆ ਤੇ ਇਹ ਗੰਭੀਰ ਜ਼ਖਮੀ ਹੋ ਗਿਆ। ਉਪਰੰਤ ਇਹਨਾਂ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਇਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ।