ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਤੋਂ ਸਜਾਏ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ 'ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਵਲੋਂ ਭਰਵਾਂ ਸਵਾਗਤ ਕਰਦਿਆਂ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਨਗਰ ਕੀਰਤਨ ਦਾ ਪੂਰੇ ਬਟਾਲਾ ਸ਼ਹਿਰ ਵਿੱਚ ਭਰਵਾਂ ਸਵਾਗਤ ਕੀਤਾ ਤੇ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਬਟਾਲਾ ਪੁਲਿਸ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਦਿਵਸ ਨੂੰ ਸਜਾਏ ਨਗਰ ਕੀਰਤਨ ਵਿੱਚ ਗਾਰਡ ਆਫ ਆਨਰ ਦੇ ਕੇ ਗੁਰੂ ਘਰ ਦੀਆਂ ਅਸੀਸਾਂ ਲਈਆਂ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ, ਉਨ੍ਹਾਂ ਦੀ ਧਰਮਪਤਨੀ ਰਾਜਬੀਰ ਕੌਰ ਕਲਸੀ ਪਰਿਵਾਰ ਸਮੇਤ ਨਗਰ ਕੀਰਤਨ ਵਿੱਚ ਨਤਮਸਤਕ ਹੋਏ ਅਤੇ ਪੰਜ ਪਿਆਰੇ ਸਾਹਿਬਾਨਾਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਦੀ ਧਰਤੀ ਤੋਂ ਸਜਾਏ ਗਏ ਨਗਰ ਕੀਰਤਨ ਦਾ ਬਟਾਲਾ ਵਿਖੇ ਪਹੁੰਚਣ 'ਤੇ ਭਰਵਾ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਬਟਾਲਾ ਤੋਂ ਬਾਬਾ ਬਕਾਲਾ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਵਿਖੇ ਪਹੁੰਚੇਗਾ। ਉਨ੍ਹਾਂ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਗੁਰੂ ਜੀ ਦੇ ਸ਼ਹੀਦੀ ਸਮਾਗਮ ਮਨਾਏ ਰਹੇ ਹਾਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ 23, 24 ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਵੱਡੇ ਪੱਧਰ ’ਤੇ ਸਮਾਗਮ ਕਰਵਾਏ ਜਾ ਰਹੇ ਹਨ, ਜਿਸ ਵਿੱਚ ਸੰਤ-ਮਹਾਂਪੁਰਸ਼, ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਅਤੇ ਉੱਚ ਸਖਸੀਅਤਾਂ ਸਮਾਗਮਾਂ ਵਿੱਚ ਪਹੁੰਚ ਕੇ ਨਤਮਸਤਕ ਹੋਣਗੀਆਂ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਦਾ ਇਜਲਾਸ ਵੀ ਹੋਵੇਗਾ। ਉਨ੍ਹਾਂ ਸਮੂਹ ਸੰਗਤ ਨੂੰ ਪਰਿਵਾਰਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਮਹਿਤਾਬ ਸਿੰਘ ਐੱਸਐੱਸਪੀ ਬਟਾਲਾ, ਵਿਕਰਮਜੀਤ ਸਿੰਘ ਪਾਂਥੇ, ਐੱਸਡੀਐੱਮ, ਜੁਗਰਾਜ ਸਿੰਘ ਐੱਸਪੀ (ਐੱਚ), ਰੁਪਿੰਦਰਪਾਲ ਸਿੰਘ ਪੀਸੀਐੱਸ, ਅੰਮਿ੍ਤ ਕਲਸੀ, ਚੇਅਰਮੈਨ ਯਸ਼ਪਾਲ ਚੌਹਾਨ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ ਵਿਜੇ ਕੁਮਾਰ ਸੋਨੀ, ਸੀਨੀਅਰ ਆਗੂ ਮਾਸਟਰ ਤਿਲਕ ਰਾਜ, ਬਲਬੀਰ ਸਿੰਘ ਬਿੱਟੂ, ਸਰਪੰਚ ਤਰੁਨ ਕਲਸੀ, ਚੇਅਰਮੈਨ ਚਰਨਜੀਤ ਸਿੰਘ, ਕੁਲਜੀਤ ਸਿੰਘ ਬੱਲ, ਐਮ.ਸੀ ਬਲਵਿੰਦਰ ਸਿੰਘ ਮਿੰਟਾ, ਪ੍ਰਧਾਨ ਵੀਨੂੰ ਕਾਹਲੋਂ, ਅਵਤਾਰ ਸਿੰਘ ਕਲਸੀ, ਬੰਟੀ ਟਰੈਂਡਜ, ਅਮਰੀਕ ਸਿੰਘ ਲੰਬੜਦਾਰ, ਸਰਪੰਚ ਜਗਤਾਰ ਸਿੰਘ, ਬਲਬੀਰ ਸਿੰਘ ਢਿੱਲੋਂ, ਬਾਬਾ ਰਣਜੀਤ ਸਿੰਘ ਉਦੋਕੇ, ਵਿੱਕੀ ਚੌਹਾਨ, ਹਨੀ ਚੌਹਾਨ, ਸਰਪੰਚ ਰਜਿੰਦਰ ਸਿੰਘ, ਭੁਪਿੰਦਰ ਸਿੰਘ, ਦਾਸ ਕਰਨ, ਰਜਿੰਦਰ ਸਿੰਘ, ਪਵਨ ਕੁਮਾਰ, ਨਵਦੀਪ ਸਿੰਘ ਪਨੇਸਰ, ਬਲਜੀਤ ਸਿੰਘ ਨਿੱਕੂ ਪੀਏ, ਜਸਪਾਲ ਸਿੰਘ, ਗਗਨ ਬਟਾਲਾ, ਕੁਲਦੀਪ ਸਿੰਘ ਧਾਰੀਵਾਲ, ਕੁਲਵਿੰਦਰ ਸਿੰਘ, ਸਰਪੰਚ ਬਲਵਿੰਦਰ ਸਿੰਘ ਪਰਦੀਪ ਕੁਮਾਰ ਸਮੇਤ ਸ਼ਹਿਰ ਵਾਸੀ ਅਤੇ ਨੇੜਲੇ ਪਿੰਡਾਂ ਦੇ ਪੰਚ-ਸਰਪੰਚ ਅਤੇ ਸੰਗਤ ਮੌਜੂਦ ਸਨ।