ਉਮੀਦਵਾਰ ਨੀਰਜ ਚੌਹਾਨ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ
ਨੀਰਜ ਚੌਹਾਨ ਦੀ ਜਿੱਤ ਨਾਲ ਵਾਰਡ ਦੇ ਵਿਕਾਸ ਨੂੰ ਮਿਲੇਗੀ ਨਵੀਂ ਦਿਸ਼ਾ
Publish Date: Sat, 23 May 2026 03:48 PM (IST)
Updated Date: Sun, 24 May 2026 04:02 AM (IST)
ਪਠਾਨਕੋਟ : ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 09 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੀਰਜ ਚੌਹਾਨ ਦੇ ਹੱਕ ਵਿੱਚ ਵਿਸ਼ਾਲ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਵਾਰਡ ਦੇ ਲੋਕਾਂ ਵੱਲੋਂ ਉਮੀਦਵਾਰ ਨੂੰ ਭਰਵਾਂ ਪਿਆਰ, ਸਤਿਕਾਰ ਅਤੇ ਭਾਰੀ ਸਮਰਥਨ ਮਿਲਿਆ। ਘਰ-ਘਰ ਜਾ ਕੇ ਕੀਤੇ ਗਏ ਪ੍ਰਚਾਰ ਦੌਰਾਨ ਲੋਕਾਂ ਨੇ ਨੀਰਜ ਚੌਹਾਨ ਨੂੰ ਇਮਾਨਦਾਰ, ਮਿਹਨਤੀ ਅਤੇ ਲੋਕਾਂ ਦੇ ਦੁੱਖ-ਸੁੱਖ ਵਿੱਚ ਖੜ੍ਹਾ ਰਹਿਣ ਵਾਲਾ ਉਮੀਦਵਾਰ ਦੱਸਦਿਆਂ ਭਾਰੀ ਮਤਾਂ ਨਾਲ ਜਿਤਾਉਣ ਦਾ ਭਰੋਸਾ ਦਿੱਤਾ।
ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਨੀਰਜ ਚੌਹਾਨ ਇੱਕ ਜ਼ਮੀਨੀ ਪੱਧਰ ਨਾਲ ਜੁੜਿਆ ਹੋਇਆ ਨੌਜਵਾਨ ਚਿਹਰਾ ਹੈ, ਜੋ ਹਮੇਸ਼ਾ ਲੋਕਾਂ ਦੀ ਸੇਵਾ ਲਈ ਤਤਪਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 09 ਦੇ ਲੋਕ ਇਸ ਵਾਰ ਵਿਕਾਸ, ਇਮਾਨਦਾਰੀ ਅਤੇ ਲੋਕ ਸੇਵਾ ਦੇ ਹੱਕ ਵਿੱਚ ਵੋਟ ਪਾਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਆਇਆ ਹੈ ਅਤੇ ਅੱਗੇ ਵੀ ਇਹ ਸੇਵਾ ਜਾਰੀ ਰਹੇਗੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਪਠਾਨਕੋਟ ਸੁਰਿੰਦਰ ਸਿੰਘ ਕਨਵਰ ਮਿੰਟਾ ਨੇ ਕਿਹਾ ਕਿ ਨੀਰਜ ਚੌਹਾਨ ਵਰਗੇ ਨੌਜਵਾਨ ਅਤੇ ਜੁਝਾਰੂ ਉਮੀਦਵਾਰਾਂ ਦੀ ਪਾਰਟੀ ਨੂੰ ਲੋੜ ਹੈ, ਜੋ ਵਾਰਡ ਦੇ ਹਰ ਵਰਗ ਦੀ ਆਵਾਜ਼ ਬਣ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਅਥਾਹ ਪਿਆਰ ਇਸ ਗੱਲ ਦਾ ਸਬੂਤ ਹੈ ਕਿ ਵਾਰਡ ਵਾਸੀ ਹੁਣ ਬਦਲਾਅ ਚਾਹੁੰਦੇ ਹਨ।
ਉਮੀਦਵਾਰ ਨੀਰਜ ਚੌਹਾਨ ਨੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਪਿਆਰ ਅਤੇ ਆਸ਼ੀਰਵਾਦ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿੱਤ ਤੋਂ ਬਾਅਦ ਵਾਰਡ ਵਿੱਚ ਸਫ਼ਾਈ, ਸੀਵਰੇਜ, ਗਲੀਆਂ-ਨਾਲੀਆਂ, ਸਟਰੀਟ ਲਾਈਟਾਂ ਅਤੇ ਹੋਰ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਸੁਧਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹਰ ਸਮੇਂ ਲੋਕਾਂ ਦੇ ਵਿਚ ਰਹਿ ਕੇ ਵਾਰਡ ਦੇ ਵਿਕਾਸ ਲਈ ਕੰਮ ਕਰਨਗੇ।
ਇਸ ਮੌਕੇ ਅਵਤਾਰ ਸਿੰਘ ਕਲੇਰ ਦਿਹਾਤੀ ਪ੍ਰਧਾਨ, ਰਵੀ ਮੋਹਨ ਹਲਕਾ ਇੰਚਾਰਜ ਭੋਆ, ਗੁਰਪ੍ਰੀਤ ਸਿੰਘ ਗੁਰੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਅਨਹਦ ਪ੍ਰਭਾਕਰ ਮੀਤ ਪ੍ਰਧਾਨ ਐਸਓਆਈ ਪੰਜਾਬ, ਵਿਕਰਮ ਚੌਧਰੀ ਜਨਰਲ ਸਕੱਤਰ ਯੂਥ ਅਕਾਲੀ ਦਲ , ਅਮਨ ਭਗਵਾਨਸਰ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਅਤੇ ਅਭੀ ਸਮੇਤ ਕਈ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।