ਬੀਸੀ ਵਿੰਗ ਨੂੰ ਮਜ਼ਬੂਤ ਕਰਨ ਲਈ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ
ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ
Publish Date: Sun, 22 Mar 2026 04:11 PM (IST)
Updated Date: Sun, 22 Mar 2026 04:13 PM (IST)

ਹਰੀਸ਼ ਕੁਮਾਰ ਹਪੂ ਤੇ ਸ਼ਲਿੰਦਰ ਸੈਣੀ ਛਿੰਦਾ ਸਰਪੰਚ ਸਨਮਾਨਿਤ ਆਰ ਸਿੰਘ, ਪੰਜਾਬੀ ਜਾਗਰਣ ਪਠਾਨਕੋਟ : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਵੱਲੋਂ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕਨਵਰ ਮਿੰਟੂ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਪਠਾਨਕੋਟ ਦੇ ਅਬਜ਼ਰਵਰ ਗੁਰਬਚਨ ਸਿੰਘ ਬੱਬੇਹਾਲੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀਆਂ ਤਾਜ਼ਾ ਨਿਯੁਕਤੀਆਂ ਦੇ ਤਹਿਤ ਬੀਸੀ ਵਿੰਗ ਜ਼ਿਲ੍ਹਾ ਪਠਾਨਕੋਟ ਦੇ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਹਰੀਸ਼ ਕੁਮਾਰ ਹਪੂ ਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸ਼ਲਿੰਦਰ ਸੈਣੀ ਛਿੰਦਾ ਸਰਪੰਚ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਬਚਨ ਸਿੰਘ ਬੱਬੇਹਾਲੀ ਤੇ ਸੁਰਿੰਦਰ ਸਿੰਘ ਕਨਵਰ ਮਿੰਟੂ ਨੇ ਕਿਹਾ ਕਿ ਪਾਰਟੀ ਵੱਲੋਂ ਸੰਗਠਨ ਦੇ ਵਿਸਤਾਰ ਤੇ ਮਜ਼ਬੂਤੀ ਲਈ ਲਗਾਤਾਰ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੀਸੀ ਵਿੰਗ ਦੀ ਮਜ਼ਬੂਤੀ ਨਾਲ ਪਾਰਟੀ ਨੂੰ ਨਵੀਂ ਤਾਕਤ ਮਿਲੇਗੀ ਤੇ ਪਾਰਟੀ ਨਾਲ ਜੁੜਨ ਵਾਲੇ ਹਰ ਵਰਕਰ ਨੂੰ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। ਨਵ-ਨਿਯੁਕਤ ਆਗੂ ਹਰੀਸ਼ ਕੁਮਾਰ ਹਪੂ ਤੇ ਸ਼ਲਿੰਦਰ ਸੈਣੀ ਛਿੰਦਾ ਸਰਪੰਚ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਹਲਕਾ ਇੰਚਾਰਜ ਭੋਆ ਰਵੀ ਮੋਹਨ, ਸਰਕਲ ਪ੍ਰਧਾਨ ਹਰਪ੍ਰੀਤ ਸਿੰਘ ਰਾਜਾ, ਸੰਜੀਵ ਕੁਮਾਰ, ਜ਼ਿਲ੍ਹਾ ਸਕੱਤਰ ਬਲਵਿੰਦਰ ਸਿੰਘ ਖਾਲਸਾ, ਜ਼ਿਲ੍ਹਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੂ, ਸਰਕਲ ਪ੍ਰਧਾਨ ਗੁਰਤੇਜ ਸਿੰਘ ਅਤੇ ਅਮਨਦੀਪ ਸਿੰਘ ਸਮੇਤ ਹੋਰ ਅਕਾਲੀ ਆਗੂ ਹਾਜ਼ਰ ਸਨ।