ਬਲਾਕ ਸੰਮਤੀ ਦੇ ਕਾਗਜ ਦਾਖਲ ਕਰਨ ਦੇ ਆਖਰੀ ਦਿਨ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਸਮਰਥਕ ਭਿੜੇ ਲੱਥੀਆਂ ਪੱਗਾਂ
ਬਲਾਕ ਸੰਮਤੀ ਦੇ ਕਾਗਜ ਦਾਖਲ ਕਰਨ ਦੇ ਆਖਰੀ ਦਿਨ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਸਮਰਥਕ ਭਿੜੇ ਲੱਥੀਆਂ ਪੱਗਾਂ
Publish Date: Thu, 04 Dec 2025 06:32 PM (IST)
Updated Date: Thu, 04 Dec 2025 06:32 PM (IST)

ਸੱਤਪਾਲ ਜਖਮੀ, ਪੰਜਾਬੀ ਜਾਗਰਣ ਡੇਰਾ ਬਾਬਾ ਨਾਨਕ : ਡੇਰਾ ਬਾਬਾ ਨਾਨਕ ਦੇ ਤਹਿਸੀਲ ਕੰਪਲੈਕਸ ਵਿੱਚ ਬਲਾਕ ਸੰਮਤੀ ਦੇ ਕਾਗਜ ਦਾਖਲ ਕਰਨ ਦੇ ਆਖਰੀ ਦਿਨ ਕਾਂਗਰਸ ਪਾਰਟੀ ਸਮਰਥਕ ਅਤੇ ਆਮ ਆਦਮੀ ਪਾਰਟੀ ਦੇ ਸਮਰਥਕ ਆਪਸ ਵਿੱਚ ਭਿੜ ਗਏ, ਜਿਸ ਦੌਰਾਨ ਤਿੰਨ ਕਾਂਗਰਸੀ ਵਰਕਰਾਂ ਦੀਆਂ ਲੱਥੀਆਂ ਪੱਗਾਂ ਲੱਥ ਗਈਆਂ। ਇਸ ਮੌਕੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਸਪੁੱਤਰ ਉਦੇਵੀਰ ਰੰਧਾਵਾ ਮੌਜੂਦ ਸਨ। ਮਾਹੌਲ ਤਨਾਪੂਰਨ ਹੁੰਦਾ ਵੇਖ ਮੌਕੇ ’ਤੇ ਐੱਸਐੱਸਪੀ ਬਟਾਲਾ ਮਹਿਤਾਬ ਸਿੰਘ ਭਾਰੀ ਪੁਲਿਸ ਬਲ ਸਮੇਤ ਪਹੁੰਚੇ ’ਤੇ ਉਕਤ ਘਟਨਾ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਅਤੇ ਕਾਂਗਰਸ ਪਾਰਟੀ ਦੇ ਸਮਰਥਕਾਂ ਵੱਲੋਂ ਜੰਮ ਕੇ ਇੱਕ ਦੂਜੇ ਦੇ ਖਿਲਾਫ ਨਾਅਰੇਬਾਜ਼ਪ ਕੀਤੀ ਗਈ। ਇਸ ਸਬੰਧੀ ਸੁਖਜਿੰਦਰ ਸਿੰਘ ਰੰਧਾਵਾ ਦੇ ਸਪੁੱਤਰ ਉਦੇਵੀਰ ਸਿੰਘ ਰੰਧਾਵਾ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਤੇ ਉਹਨਾਂ ਦੇ ਭਰਾ ਨੇ ਆਪਣੇ ਵਰਕਰਾਂ ਨੂੰ ਨਾਲ ਲੈ ਕੇ ਸਾਡੇ ਵਰਕਰਾਂ ਦੀਆਂ ਕਾਗਜ ਦਾਖਲ ਕਰਵਾਉਣ ਸਮੇਂ ਪੱਗਾਂ ਲਾਈਆਂ ਅਤੇ ਕਾਗਜ ਦਾਖਲ ਕਰਵਾਉਣ ਤੋਂ ਰੋਕਿਆ ਗਿਆ ਹੈ, ਜਦ ਇਸ ਸਬੰਧੀ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਸਾਰੇ ਮਾਮਲੇ ’ਤੇ ਬੋਲਦਿਆਂ ਹੋਇਆ ਕਿਹਾ ਕਿ ਇਸ ਤਰ੍ਹਾਂ ਦੀ ਬਿਲਕੁਲ ਕੋਈ ਗੱਲ ਨਹੀਂ ਹੋਈ ਅਤੇ ਕਿਸੇ ਦੀ ਕੋਈ ਪੱਗ ਨਹੀਂ ਲੱਥੀ, ਪਰ ਅਸੀਂ ਹਲਕੇ ਦਾ ਮਾਹੌਲ ਨਹੀਂ ਵਿਗੜਨ ਦੇਵਾਂਗੇ। ਅਗਰ ਕੋਈ ਇਸ ਤਰ੍ਹਾਂ ਦੀ ਘਟਨਾ ਹੋਈ ਹੈ ਤਾਂ ਉਸਦੀ ਜਾਂਚ ਕਰਵਾਈ ਜਾਵੇਗੀ। ਇਸ ਮੌਕੇ ਐੱਸਐੱਸਪੀ ਬਟਾਲਾ ਮਹਿਤਾਬ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਪੁਲਿਸ ਵੱਲੋਂ ਸਾਰੇ ਮਾਮਲੇ ’ਤੇ ਨਜ਼ਰ ਬਣਾਈ ਹੋਈ ਹੈ ਅਤੇ ਜਲਦ ਹੀ ਜਾਂਚ ਕਰਕੇ ਜੋ ਦੋਸ਼ੀ ਪਾਇਆ ਗਿਆ, ਉਸਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਏਗੀ।