ਪ੍ਰਸ਼ਾਸਨਿਕ ਪ੍ਰਬੰਧਾਂ ਦੀ ਖੁੱਲ੍ਹੀ ਪੋਲ: ਏਬੀ ਕਾਲਜ ਵਿਖੇ ਗਿਣਤੀ ਦੌਰਾਨ ਉਮੀਦਵਾਰਾਂ ਤੇ ਸਮਰਥਕਾਂ ਵੱਲੋਂ ਨਾਅਰੇਬਾਜ਼ੀ
ਪਠਾਨਕੋਟ ਨਗਰ ਨਿਗਮ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਤੋਂ ਏਬੀ ਕਾਲਜ ਵਿਖੇ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ਵਿੱਚ ਵਾਰਡ ਨੰਬਰ 1 ਤੋਂ 9 ਤੱਕ ਦੇ ਉਮੀਦਵਾਰਾਂ ਦੀਆਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਇਸ ਦੌਰਾਨ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਵੱਲੋਂ ਪ੍ਰਸ਼ਾਸਨਿਕ ਪ੍ਰਬੰਧਾਂ ‘ਤੇ ਨਾਰਾਜ਼ਗੀ ਜਤਾਈ ਗਈ।
Publish Date: Fri, 29 May 2026 10:04 AM (IST)
Updated Date: Fri, 29 May 2026 10:05 AM (IST)

ਰਮਨਦੀਪ ਘਿਆਲਾ, ਪੰਜਾਬੀ ਜਾਗਰਣ, ਪਠਾਨਕੋਟ - ਪਠਾਨਕੋਟ ਨਗਰ ਨਿਗਮ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ ਸਵੇਰੇ 8 ਵਜੇ ਤੋਂ ਏਬੀ ਕਾਲਜ ਵਿਖੇ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ਵਿੱਚ ਵਾਰਡ ਨੰਬਰ 1 ਤੋਂ 9 ਤੱਕ ਦੇ ਉਮੀਦਵਾਰਾਂ ਦੀਆਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਇਸ ਦੌਰਾਨ ਵੱਖ-ਵੱਖ ਵਾਰਡਾਂ ਦੇ ਉਮੀਦਵਾਰਾਂ ਵੱਲੋਂ ਪ੍ਰਸ਼ਾਸਨਿਕ ਪ੍ਰਬੰਧਾਂ ‘ਤੇ ਨਾਰਾਜ਼ਗੀ ਜਤਾਈ ਗਈ।
ਵਾਰਡ ਨੰਬਰ 36 ਤੋਂ ਕੌਂਸਲਰ ਗਣੇਸ਼ ਵਿਕੀ, ਵਾਰਡ ਨੰਬਰ 33 ਤੋਂ ਕਾਂਗਰਸੀ ਉਮੀਦਵਾਰ ਜਨਕ ਰਾਜ ਅਤੇ ਵਾਰਡ ਨੰਬਰ 14 ਤੋਂ ਭਾਜਪਾ ਨੇਤਾ ਨਿਤਨ ਮਹਾਜਨ ਨੇ ਦੋਸ਼ ਲਗਾਇਆ ਕਿ ਗਿਣਤੀ ਕੇਂਦਰ ਦੇ ਬਾਹਰ ਉਮੀਦਵਾਰਾਂ ਅਤੇ ਉਨ੍ਹਾਂ ਦੇ ਏਜੰਟਾਂ ਲਈ ਬੈਠਣ ਦਾ ਕੋਈ ਯੋਗ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਉਮੀਦਵਾਰਾਂ ਅਤੇ ਸਮਰਥਕਾਂ ਨੂੰ ਜ਼ਮੀਨ ‘ਤੇ ਬੈਠਣਾ ਪੈ ਰਿਹਾ ਹੈ।
ਉਮੀਦਵਾਰਾਂ ਨੇ ਇਹ ਵੀ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪੀਣ ਵਾਲੇ ਪਾਣੀ ਦਾ ਵੀ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਦੇ ਅਨੁਸਾਰ ਅੰਦਰ ਇਕ ਕੰਟੀਨ ਬਣਾਈ ਗਈ ਹੈ, ਜਿੱਥੇ ਲੋਕਾਂ ਨੂੰ ਪੈਸੇ ਦੇ ਕੇ ਪਾਣੀ ਖਰੀਦਣਾ ਪੈ ਰਿਹਾ ਹੈ। ਉਮੀਦਵਾਰਾਂ ਨੇ ਕਿਹਾ ਕਿ ਵਧ ਰਹੀ ਗਰਮੀ ਦੇ ਮੱਦੇਨਜ਼ਰ ਲੋਕਾਂ ਲਈ ਇਹ ਸਥਿਤੀ ਹੋਰ ਵੀ ਮੁਸ਼ਕਲ ਬਣਦੀ ਜਾ ਰਹੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਤੁਰੰਤ ਪੀਣ ਵਾਲੇ ਪਾਣੀ, ਛਾਂ ਅਤੇ ਬੈਠਣ ਲਈ ਯੋਗ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਵੀ ਵਿਅਕਤੀ ਦੀ ਸਿਹਤ ‘ਤੇ ਮਾੜਾ ਅਸਰ ਨਾ ਪਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਮੇਂ ਸਿਰ ਪ੍ਰਬੰਧ ਨਾ ਕੀਤੇ ਗਏ ਤਾਂ ਕਿਸੇ ਵੀ ਸਮੇਂ ਕਿਸੇ ਦੀ ਸਿਹਤ ਵਿਗੜ ਸਕਦੀ ਹੈ।