ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਲਾਧੂਪੁਰ ਤੋਂ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਹਜੂਰੀ 'ਚ ਅਰਦਾਸ ਉਪਰੰਤ ਪੰਜ ਪਿਆਰਿਆਂ ਵੱਲੋਂ ਬੋਲੇ ਸੋ ਨਿਹਾਲ ਦੇ ਜੈਕਾਰਿਆ ਦੀ ਗੂੰਜ 'ਚ ਨਗਰ ਕੀਰਤਨ ਦੀ ਅਰੰਭਤਾ ਹੋਈ
Publish Date: Wed, 17 Jan 2024 03:52 PM (IST)
Updated Date: Wed, 17 Jan 2024 03:52 PM (IST)
ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਪਿੰਡ ਲਾਧੂਪੁਰ ਤੋਂ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ। ਧੰਨ ਧੰਨ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਹਜੂਰੀ 'ਚ ਅਰਦਾਸ ਉਪਰੰਤ ਪੰਜ ਪਿਆਰਿਆਂ ਵੱਲੋਂ ਬੋਲੇ ਸੋ ਨਿਹਾਲ ਦੇ ਜੈਕਾਰਿਆ ਦੀ ਗੂੰਜ 'ਚ ਨਗਰ ਕੀਰਤਨ ਦੀ ਅਰੰਭਤਾ ਹੋਈ। ਨਗਰ ਕੀਰਤਨ ਦੌਰਾਨ ਭਾਈ ਗੁਰਪਾਲ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀ ਸੰਗਤ ਨੂੰ ਨਿਹਾਲ ਕੀਤਾ। ਇਹ ਨਗਰ ਕੀਰਤਨ ਪਿੰਡ ਦੀ ਪਰਕਰਮਾ ਕਰਦਾ ਹੋਇਆ ਆਰੰਭਿਕ ਸਥਾਨ 'ਤੇ ਸਮਾਪਤ ਹੋਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਰਾਗੀ ਸਿੰਘਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਵੀ ਸੰਗਤ 'ਚ ਵਰਤਾਏ ਗਏ। ਇਸ ਮੌਕੇ ਗੰ੍ਥੀ ਦਲਵਿੰਦਰ ਸਿੰਘ, ਜਰਨੈਲ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ, ਭਾਈ ਕਿਰਪਾਲ ਸਿੰਘ, ਸਰਵਨ ਸਿੰਘ, ਬਲਵੀਰ ਸਿੰਘ, ਗੁਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸਨ।