ਬਟਾਲਾ 'ਚ ਦਰਦਨਾਕ ਹਾਦਸਾ: ਡਿਊਟੀ ਤੋਂ ਪਰਤ ਰਹੇ ASI ਦੀ ਸੜਕ ਹਾਦਸੇ 'ਚ ਮੌਤ, ਇਨੋਵਾ ਚਾਲਕ ਫ਼ਰਾਰ
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਏਐੱਸਆਈ ਮੁਖਤਿਆਰ ਸਿੰਘ ਨੂੰ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਏਐੱਸਆਈ ਸੁਖਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
Publish Date: Mon, 09 Mar 2026 10:24 AM (IST)
Updated Date: Mon, 09 Mar 2026 10:31 AM (IST)
ਤ੍ਰੇਹਨ/ਤਿਵਾੜੀ, ਬਟਾਲਾ : ਡਿਊਟੀ ਤੋਂ ਵਾਪਸ ਆ ਰਹੇ ਪੀਓ ਸਟਾਫ਼ ਦੇ ਏਐੱਸਆਈ ਦੇ ਮੋਟਰਸਾਈਕਲ ਨੂੰ ਇਨੋਵਾ ਵੱਲੋਂ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਏਐੱਸਆਈ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਏਐੱਸਆਈ ਸੁਖਵੰਤ ਸਿੰਘ ਵਾਸੀ ਹਰਸ਼ੀਆ ਨੇ ਦੱਸਿਆ ਕਿ ਉਹ ਪੁਲਿਸ ਵਿਚ ਪੀਓ ਸਟਾਫ਼ ਬਟਾਲਾ ’ਚ ਤਾਇਨਾਤ ਹੈ। ਉਹ ਪੀਓ ਸਟਾਫ ਦੇ ਏਐੱਸਆਈ ਮੁਖਤਿਆਰ ਸਿੰਘ ਅਤੇ ਕਾਂਸਟੇਬਲ ਜਸਪਿੰਦਰ ਸਿੰਘ ਨਾਲ ਡਿਊਟੀ ਤੋਂ ਬਾਅਦ ਥਾਣਾ ਰੰਗੜ ਨੰਗਲ ਤੋਂ ਵਾਪਸ ਬਟਾਲਾ ਆ ਰਹੇ ਸਨ ਕਿ ਸ਼ੇਰੇ ਪੰਜਾਬ ਢਾਬੇ ਦੇ ਨਜ਼ਦੀਕ ਇਨੋਵਾ ਨੇ ਏਐੱਸਆਈ ਮੁਖਤਿਆਰ ਸਿੰਘ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਏਐੱਸਆਈ ਮੁਖਤਿਆਰ ਸਿੰਘ ਸੜਕ ’ਤੇ ਡਿੱਗ ਗਏ ਅਤੇ ਗੰਭੀਰ ਜ਼ਖਮੀ ਹੋ ਗਏ, ਜਦਕਿ ਇਨੋਵਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਏਐੱਸਆਈ ਮੁਖਤਿਆਰ ਸਿੰਘ ਨੂੰ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਏਐੱਸਆਈ ਸੁਖਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।