@Pangura@ will be set up for new-born children in 7urdaspur city.

ਆਕਾਸ਼, ਗੁਰਦਾਸਪੁਰ : ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਰਤ ਵਿਭਾਗ, ਬਾਲ ਸੁਰੱਖਿਆ ਯੂਨਿਟ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੁਲਿਸ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਜ਼ਿਲ੍ਹੇ ਵਿੱਚੋਂ ਬਾਲ-ਮਜ਼ਦੂਰੀ ਅਤੇ ਬਾਲ ਭਿੱਖਿਆ ਨੂੰ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਆਰੰਭੀ ਜਾਵੇ। ਉਨਾਂ੍ਹ ਕਿਹਾ ਕਿ ਇਨਾਂ੍ਹ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਵਿੱਚ ਸਪੈਸ਼ਲ ਰੇਡ ਕਰਕੇ ਬਾਲ-ਮਜ਼ਦੂਰੀ ਅਤੇ ਬਾਲ ਭਿੱਖਿਆ ਨੂੰ ਰੋਕਿਆ ਜਾਵੇ ਅਤੇ ਜੋ ਵਿਅਕਤੀ ਇਸ ਗੈਰ-ਕਾਨੂੰਨੀ ਧੰਦੇ ਦੇ ਪਿੱਛੇ ਹਨ ਉਨਾਂ੍ਹ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹਾ ਬਾਲ ਭਲਾਈ ਕਮੇਟੀ ਦੇ ਕੰਮਕਾਜ ਦਾ ਰੀਵਿਊ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਉਨਾਂ੍ਹ ਕਿਹਾ ਕਿ ਬੱਚਿਆਂ ਨੂੰ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਵਿਚੋਂ ਕੱਢ ਕੇ ਉਨਾਂ੍ਹ ਨੂੰ ਪੜ੍ਹਾਈ ਲਈ ਸਕੂਲਾਂ ਵਿੱਚ ਭੇਜਿਆ ਜਾਵੇ ਅਤੇ ਸਿੱਖਿਆ ਵਿਭਾਗ ਅਤੇ ਬਾਲ ਸੁਰੱਖਿਆ ਯੂਨਿਟ ਵੱਲੋਂ ਉਨਾਂ੍ਹ ਬੱਚਿਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ। ਇਸਦੇ ਨਾਲ ਹੀ ਅਜਿਹੇ ਬੱਚਿਆਂ ਦਾ ਮੁੜ ਵਸੇਬਾ ਕਰਨ ਦੇ ਉਪਰਾਲੇ ਵੀ ਕੀਤੇ ਜਾਣ। ਉਨਾਂ੍ਹ ਕਿਹਾ ਕਿ ਜੇਕਰ ਅਜਿਹੇ ਬੱਚਿਆਂ ਦੇ ਮਾਪਿਆਂ ਨੂੰ ਕਿਸੇ ਕੰਮ-ਕਾਜ ਦੀ ਲੋੜ ਹੈ ਤਾਂ ਉਨਾਂ੍ਹ ਦੀ ਵੀ ਇਸ ਵਿੱਚ ਮਦਦ ਕੀਤੀ ਜਾਵੇ। ਉਨਾਂ੍ਹ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਬਣੀਆਂ ਚਾਈਲਡ ਵੈਲਫੇਅਰ ਐਂਡ ਪਰੋਟੈਕਸ਼ਨ ਕਮੇਟੀਆਂ ਨੂੰ ਸੁਰਜੀਤ ਕਰਕੇ ਇਨਾਂ੍ਹ ਦੇ ਕੰਮ-ਕਾਜ ਨੂੰ ਹੋਰ ਪ੍ਰਭਾਵੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮੈਨੇਜਰ ਬਾਲ ਭਵਨ, ਸੈਕਟਰੀ ਰੈੱਡ ਕਰਾਸ ਸੁਸਾਇਟੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਵ-ਜਨਮੇਂ ਬੱਚਿਆਂ ਲਈ ਪੰਘੂੜਾ ਸਥਾਪਤ ਕਰਨ ਗੁਰਦਾਸਪੁਰ ਸ਼ਹਿਰ ਵਿੱਚ ਕਿਸੇ ਢੁੱਕਵੀਂ ਥਾਂ ਦੀ ਪਛਾਣ ਕੀਤੀ ਜਾਵੇ। ਇਸਦੇ ਨਾਲ ਹੀ ਉਨਾਂ੍ਹ ਸਿਵਲ ਹਸਪਤਾਲ ਬਟਾਲਾ ਵਿਖੇ ਸਥਾਪਤ ਪੰਘੂੜੇ ਦੀ ਸਫ਼ਾਈ ਅਤੇ ਇਸਦੇ ਪ੍ਰਬੰਧਾਂ ਨੂੰ ਦਰੁਸਤ ਕਰਨ ਲਈ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ। ਉਨਾਂ੍ਹ ਕਿਹਾ ਕਿ ਜ਼ਿਲ੍ਹੇ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਫਸਟ ਏਡ ਟਰੇਨਿੰਗ ਦੇਣ ਦਾ ਵਿਸ਼ੇਸ਼ ਪੋ੍ਗਰਾਮ ਸ਼ੁਰੂ ਕੀਤਾ ਜਾਵੇਗਾ ਜਿਸ ਵਿੱਚ ਰੈੱਡ ਕਰਾਸ ਅਤੇ ਸਿਹਤ ਵਿਭਾਗ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪਹਿਲਾਂ ਅਧਿਆਪਕਾਂ ਨੂੰ ਫਸਟ-ਏਡ ਦੀ ਸਿਖਲਾਈ ਦਿੱਤੀ ਜਾਵੇਗੀ, ਜੋ ਬਾਅਦ ਵਿੱਚ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਫਸਟ-ਏਡ ਦੀ ਸਿਖਲਾਈ ਦੇਣਗੇ। ਮੀਟਿੰਗ ਦੌਰਾਨ ਬਾਲ ਸੁਰੱਖਿਆ ਅਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਹੋਰ ਵੀ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਬਾਲ ਸੁਰੱਖਿਆ ਯੂਨਿਟ ਦੇ ਕੰਮਕਾਜ ਦੀ ਸਮੀਖਿਆ ਵੀ ਕੀਤੀ ਗਈ। ਮੀਟਿੰਗ ਦੌਰਾਨ ਏਡੀਸੀ (ਜ) ਡਾ. ਨਿਧੀ ਕੁਮੁਦ, ਏਡੀਸੀ (ਡੀ) ਮਨਮੋਹਨ ਸਿੰਘ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਨਵਦੀਪ ਕੌਰ ਗਿੱਲ, ਜ਼ਿਲ੍ਹਾ ਪੋ੍ਗਰਾਮ ਅਫ਼ਸਰ ਸੁਮਨਦੀਪ ਕੌਰ, ਡੀਈਓ ਅਮਰਜੀਤ ਸਿੰਘ ਭਾਟੀਆ, ਸੁੱਚਾ ਸਿੰਘ ਮੁਲਤਾਨੀ, ਸਿਵਲ ਸਰਜਨ ਡਾ. ਕੁਲਵਿੰਦਰ ਕੌਰ, ਸਹਾਇਕ ਸਿਵਲ ਸਰਜਨ ਡਾ. ਭਾਰਤ ਭੂਸ਼ਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।