ਪਠਾਨਕੋਟ: ਭਾਜਪਾ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਪਰਿਵਾਰ ਸਣੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਅੱਜ ਨਗਰ ਨਿਗਮ ਚੋਣਾਂ ਦੌਰਾਨ ਆਪਣੇ ਲੋਕਤੰਤਰੀ ਅਧਿਕਾਰ ਦਾ ਇਸਤੇਮਾਲ ਕਰਦਿਆਂ ਵੋਟ ਪਾਈ। ਉਨ੍ਹਾਂ ਨੇ ਐਲਡੀਐਸਐਸ ਪਲਾਜ਼ਮਾ ਸਕੂਲ, ਵਾਰਡ ਨੰਬਰ 49 ਦੇ ਪੋਲਿੰਗ ਬੂਥ ‘ਤੇ ਆਪਣੇ ਮਤ ਦਾ ਪ੍ਰਯੋਗ ਕੀਤਾ।
Publish Date: Tue, 26 May 2026 11:30 AM (IST)
Updated Date: Tue, 26 May 2026 11:32 AM (IST)
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਅੱਜ ਨਗਰ ਨਿਗਮ ਚੋਣਾਂ ਦੌਰਾਨ ਆਪਣੇ ਲੋਕਤੰਤਰੀ ਅਧਿਕਾਰ ਦਾ ਇਸਤੇਮਾਲ ਕਰਦਿਆਂ ਵੋਟ ਪਾਈ। ਉਨ੍ਹਾਂ ਨੇ ਐਲਡੀਐਸਐਸ ਪਲਾਜ਼ਮਾ ਸਕੂਲ, ਵਾਰਡ ਨੰਬਰ 49 ਦੇ ਪੋਲਿੰਗ ਬੂਥ ‘ਤੇ ਆਪਣੇ ਮਤ ਦਾ ਪ੍ਰਯੋਗ ਕੀਤਾ।
ਵੋਟ ਪਾਉਣ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਠਾਨਕੋਟ ਨੂੰ ਵਿਕਸਿਤ, ਸੁੰਦਰ ਅਤੇ ਖੁਸ਼ਹਾਲ ਸ਼ਹਿਰ ਬਣਾਉਣ ਲਈ ਹਰ ਨਾਗਰਿਕ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲੋਕਤੰਤਰ ਵਿੱਚ ਵੋਟ ਸਭ ਤੋਂ ਵੱਡੀ ਤਾਕਤ ਹੈ ਅਤੇ ਇਸ ਰਾਹੀਂ ਹੀ ਸ਼ਹਿਰ ਦੇ ਭਵਿੱਖ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਵੀ ਅਪੀਲ ਕੀਤੀ ਕਿ ਚੋਣ ਪ੍ਰਕਿਰਿਆ ਦੌਰਾਨ ਪੂਰੇ ਪਠਾਨਕੋਟ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖੀ ਜਾਵੇ ਤਾਂ ਜੋ ਲੋਕ ਨਿਡਰ ਹੋ ਕੇ ਆਪਣੇ ਮਤ ਦਾ ਪ੍ਰਯੋਗ ਕਰ ਸਕਣ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਵੋਟ ਪਾਉਣ ਤੋਂ ਬਾਅਦ ਆਪਣੀ ਉਂਗਲੀ ‘ਤੇ ਲੱਗੀ ਸਿਆਹੀ ਦਾ ਨਿਸ਼ਾਨ ਵੀ ਦਿਖਾਇਆ ਅਤੇ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ।