Pathankot News : ਗਾਂ ਨੂੰ ਟਰੈਕਟਰ ਪਿੱਛੇ ਬੰਨ੍ਹ ਕੇ ਘੜੀਸਣ ਦਾ ਦਿਲ ਕੰਬਾਊ ਵੀਡੀਓ ਵਾਇਰਲ, ਲੋਕਾਂ 'ਚ ਰੋਸ ਦੀ ਲਹਿਰ
ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਸਖਤ ਨਿਖੇਧੀ ਕੀਤੀ ਗਈ ਅਤੇ ਪੁਲਿਸ ਨੂੰ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਵੀਡੀਓ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਦੋਸ਼ੀ ਦੀ ਪਛਾਣ ਪਰਸ਼ੋਤਮ ਲਾਲ ਪੁੱਤਰ ਜਸਵੰਤ ਰਾਇ ਵਾਸੀ ਪਿੰਡ ਬੜਾ ਭਨਵਾਲ, ਥਾਣਾ ਸੁਜਾਨਪੁਰ, ਜ਼ਿਲ੍ਹਾ ਪਠਾਨਕੋਟ ਵਜੋਂ ਕੀਤੀ ਹੈ।
Publish Date: Wed, 18 Mar 2026 07:08 PM (IST)
Updated Date: Wed, 18 Mar 2026 07:13 PM (IST)
ਆਰ.ਸਿੰਘ/ਨਰਿੰਦਰ ਨਿੰਦੀ, ਪੰਜਾਬੀ ਜਾਗਰਣ, ਪਠਾਨਕੋਟ : ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਦਿਲ ਕੰਬਾਉਣ ਵਾਲੀ ਵੀਡੀਓ ਨੂੰ ਮੁੱਖ ਰੱਖਦੇ ਹੋਏ ਸੁਜਾਨਪੁਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਪਸ਼ੂ ਕਰੂਰਤਾ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਸ ਘਟਨਾ ਨੇ ਇਲਾਕੇ ਦੇ ਲੋਕਾਂ ’ਚ ਕਾਫ਼ੀ ਰੋਸ ਪੈਦਾ ਕਰ ਦਿੱਤਾ ਹੈ। ਪੁਲਿਸ ਨੂੰ ਮਿਲੀ ਜਾਣਕਾਰੀ ਅਤੇ ਵਾਇਰਲ ਹੋਈ ਵੀਡੀਓ ਅਨੁਸਾਰ ਇਕ ਵਿਅਕਤੀ ਆਪਣੇ ਟਰੈਕਟਰ ਪਿੱਛੇ ਇੱਕ ਗਾਂ ਨੂੰ ਰੱਸੀ ਨਾਲ ਬੰਨ੍ਹ ਕੇ ਸੜਕ ’ਤੇ ਘਸੀਟਦਾ ਹੋਇਆ ਲਿਜਾ ਰਿਹਾ ਸੀ।
ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਸਖਤ ਨਿਖੇਧੀ ਕੀਤੀ ਗਈ ਅਤੇ ਪੁਲਿਸ ਨੂੰ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਵੀਡੀਓ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਦੋਸ਼ੀ ਦੀ ਪਛਾਣ ਪਰਸ਼ੋਤਮ ਲਾਲ ਪੁੱਤਰ ਜਸਵੰਤ ਰਾਇ ਵਾਸੀ ਪਿੰਡ ਬੜਾ ਭਨਵਾਲ, ਥਾਣਾ ਸੁਜਾਨਪੁਰ, ਜ਼ਿਲ੍ਹਾ ਪਠਾਨਕੋਟ ਵਜੋਂ ਕੀਤੀ ਹੈ।
ਥਾਣਾ ਸੁਜਾਨਪੁਰ ਦੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।