- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੂਤਰਾਂ ਤੋਂ ਇਕੱਤਰ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਮੁੱਖ ਰੂਪ ਵਿਚ ਯੂਸੁਫ਼ ਮਸੀਹ ਵਾਸੀ ਧਰਮ ਕੋਟ ਬੱਗਾ, ਬਟਾਲਾ ਸ਼ਾਮਲ ਹੈ। ਪੁਲਿਸ ਨੇ ਉਸਦੇ ਪੰਜ ਹੋਰ ਸਾਥੀਆਂ ਨੂੰ ਵੀ 14 ਮਈ 2026 ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ: ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਧੀਨ ਥਾਣਾ ਦੀਨਾਨਗਰ ਦੀ ਪੁਲਿਸ ਨੇ ਇਲਾਕੇ ਵਿੱਚ ਡਕੈਤੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਇੱਕ ਗਿਰੋਹ ਦੇ ਛੇ ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਨਾਜਾਇਜ਼ ਹਥਿਆਰ ਅਤੇ ਵਾਰਦਾਤ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਵੀ ਬਰਾਮਦ ਕੀਤੀ ਹੈ।
ਸੂਤਰਾਂ ਤੋਂ ਇਕੱਤਰ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਮੁੱਖ ਰੂਪ ਵਿਚ ਯੂਸੁਫ਼ ਮਸੀਹ ਵਾਸੀ ਧਰਮ ਕੋਟ ਬੱਗਾ, ਬਟਾਲਾ ਸ਼ਾਮਲ ਹੈ। ਪੁਲਿਸ ਨੇ ਉਸਦੇ ਪੰਜ ਹੋਰ ਸਾਥੀਆਂ ਨੂੰ ਵੀ 14 ਮਈ 2026 ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਮੈਗਜ਼ੀਨ ਸਮੇਤ, ਇੱਕ ਦਾਤਰ, ਇੱਕ ਬੇਸਬਾਲ ਅਤੇ ਇੱਕ ਕਾਰ ਬਰਾਮਦ ਕੀਤੀ ਹੈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗਿਰੋਹ ਕਿਸੇ ਵੱਡੀ ਡਕੈਤੀ ਦੀ ਯੋਜਨਾ ਤਿਆਰ ਕਰ ਰਿਹਾ ਸੀ, ਪਰ ਪੁਲਿਸ ਦੀ ਮੁਸਤੈਦੀ ਕਾਰਨ ਵੱਡੀ ਘਟਨਾ ਵਾਪਰਨ ਤੋਂ ਪਹਿਲਾਂ ਹੀ ਸਾਰੀ ਸਾਜ਼ਿਸ਼ ਨਾਕਾਮ ਕਰ ਦਿੱਤੀ ਗਈ।
ਇਸ ਸਬੰਧੀ ਥਾਣਾ ਦੀਨਾਨਗਰ ਵਿੱਚ ਬੀਐੱਨਐੱਸ ਅਤੇ 25/54/59 ਆਰਮਜ਼ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।