ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ
ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ 'ਚ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਬ ਮੀਰਪੁਰ ਕਾਲੋਨੀ 'ਚ ਸੰਗਤ ਦੇ ਸਹਿਯੋਗ ਨਾਲ
Publish Date: Wed, 25 Nov 2020 03:56 PM (IST)
Updated Date: Wed, 25 Nov 2020 03:56 PM (IST)
ਸਟਾਫ ਰਿਪੋਰਟਰ, ਪਠਾਨਕੋਟ : ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ 'ਚ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਵੱਲੋਂ ਫੇਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੀਪ ਸਿੰਘ ਮੀਰਪੁਰੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 30 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਧੂਮਧਾਮ ਨਾਲ ਮਨਾਇਆ ਜਾਵੇਗਾ, ਜਿਸ ਵਿਚ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ ਤੇ ਬਾਅਦ ਵਿਚ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ।