ਪ੍ਰਤਾਪ ਵਰਲਡ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
-41 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅਤੇ 111 ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ, ਸਨਮਾਨ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਪ੍ਰਤਾਪ ਵਰਲਡ ਸਕੂਲ ਦੇ ਸੀਬੀਐਸਈ 12ਵੀਂ ਦੇ ਨਤੀਜਿਆਂ ਨੇ ਰ
Publish Date: Sat, 16 May 2026 04:51 PM (IST)
Updated Date: Sun, 17 May 2026 04:03 AM (IST)

ਆਰ ਸਿੰਘ, ਪੰਜਾਬੀ ਜਾਗਰਣ, ਪਠਾਨਕੋਟ — ਪ੍ਰਤਾਪ ਵਰਲਡ ਸਕੂਲ ਪਠਾਨਕੋਟ ਵੱਲੋਂ ਸੀਬੀਐਸਈ ਕਲਾਸ 12ਵੀਂ ਦੇ ਸ਼ਾਨਦਾਰ ਨਤੀਜਿਆਂ ਦੀ ਖੁਸ਼ੀ ਵਿੱਚ ਸਨਮਾਨ ਸਮਾਰੋਹ ਕਰਵਾਇਆ ਗਿਆ। ਸਕੂਲ ਦੇ 41 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅਤੇ 111 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸਮਾਰੋਹ ਦੌਰਾਨ ਭਾਰਤੀ ਵਿਦੇਸ਼ ਸੇਵਾ (IFS) ਦੀ ਅਧਿਕਾਰੀ ਰੋਮਾ ਬਰਨਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦੀ ਹਾਜ਼ਰੀ ਨੇ ਵਿਦਿਆਰਥੀਆਂ ਨੂੰ ਨਵੀਆਂ ਉੱਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕੇਕ ਕੱਟ ਕੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਗਿਆ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਟ੍ਰਾਫੀਆਂ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਸੰਨੀ ਮਹਾਜਨ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਸਾਂਝੀ ਮਿਹਨਤ ਦਾ ਨਤੀਜਾ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਆਤਮਵਿਸ਼ਵਾਸ ਅਤੇ ਜੀਵਨ ਮੁੱਲਾਂ ਦੇ ਵਿਕਾਸ ’ਤੇ ਵੀ ਖਾਸ ਧਿਆਨ ਦਿੱਤਾ ਜਾਂਦਾ ਹੈ। ਡਾਇਰੈਕਟਰ ਓਸ਼ਿਨ ਮਹਾਜਨ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਬੱਚੇ ਵਿੱਚ ਵਿਲੱਖਣ ਪ੍ਰਤਿਭਾ ਹੁੰਦੀ ਹੈ ਅਤੇ ਇਹ ਸਮਾਰੋਹ ਕੇਵਲ ਅੰਕਾਂ ਦਾ ਨਹੀਂ, ਸਗੋਂ ਮਿਹਨਤ ਅਤੇ ਦ੍ਰਿੜ ਨਿਸ਼ਚੇ ਦਾ ਜਸ਼ਨ ਹੈ। ਪ੍ਰਿੰਸੀਪਲ ਸੁਭਰਾ ਰਾਣੀ ਨੇ ਕਿਹਾ ਕਿ ਇਹ ਉਪਲਬਧੀ ਲਗਾਤਾਰ ਮਿਹਨਤ, ਅਧਿਆਪਕਾਂ ਦੀ ਸਹੀ ਰਹਿਨੁਮਾਈ ਅਤੇ ਸਕੂਲ ਦੇ ਮਜ਼ਬੂਤ ਸਿੱਖਿਆਤਮਕ ਮਾਹੌਲ ਦਾ ਨਤੀਜਾ ਹੈ। ਮੁੱਖ ਮਹਿਮਾਨ ਰੋਮਾ ਬਰਨਾ ਨੇ ਵੀ ਸਕੂਲ ਦੀ ਪ੍ਰਸ਼ੰਸਾ ਕਰਦਿਆਂ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਅਨੁਸ਼ਾਸਨ ਤੇ ਇਮਾਨਦਾਰੀ ਨਾਲ ਆਪਣੇ ਟੀਚਿਆਂ ਵੱਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।