ਕਲਾਨੌਰ 'ਚ ਸ਼ਨਿਚਰਵਾਰ ਨੂੰ ਕਰਵਾਈ ਜਾ ਰਹੀ ਹੈ ਪੰਜਾਬ ਬਚਾਓ ਰੈਲੀ , ਅਕਾਲੀ ਵਰਕਰਾਂ "ਚ ਭਾਰੀ ਉਤਸ਼ਾਹ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਅਨਾਜ ਮੰਡੀ ਕਲਾਨੌਰ ਵਿੱਚ ਸ਼ਨਿੱਚਰਵਾਰ ਨੂੰ ਕਰਵਾਈ ਜਾ ਰਹੀ ਪੰਜਾਬ ਬਚਾਓ ਰੈਲੀ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ ਇਤਿਹਾਸਿਕ ਹੋਵੇਗੀ।
Publish Date: Fri, 20 Mar 2026 06:55 PM (IST)
Updated Date: Fri, 20 Mar 2026 07:01 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਅਨਾਜ ਮੰਡੀ ਕਲਾਨੌਰ ਵਿੱਚ ਸ਼ਨਿੱਚਰਵਾਰ ਨੂੰ ਕਰਵਾਈ ਜਾ ਰਹੀ ਪੰਜਾਬ ਬਚਾਓ ਰੈਲੀ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ ਇਤਿਹਾਸਿਕ ਹੋਵੇਗੀ। ਇਸ ਮੌਕੇ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਵੱਲੋਂ ਲਗਾਏ ਗਏ ਪੰਡਾਲਾਂ ਦਾ ਜਾਇਜ਼ਾ ਲੈਣ ਉਪਰੰਤ ਸਾਥੀਆਂ ਸਮੇਤ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਕਲਾਨੌਰ ਵਿੱਚ ਕੀਤੀ ਜਾ ਰਹੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ "ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਸ ਰੈਲੀ ਵਿੱਚ ਮਸੀਹ ਭਾਈਚਾਰੇ ਤੋਂ ਇਲਾਵਾ ਪਰਜਾਪਤ ਭਾਈਚਾਰੇ ਵੱਲੋਂ ਵੀ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਮੌਕੇ ਉਹਨਾਂ ਦੱਸਿਆ ਕਿ ਰੈਲੀ ਵਿੱਚ ਸ਼ਾਮਿਲ ਹੋਣ ਵਾਲੇ ਦਰਜਾ ਚਾਰ ਵਰਕਰਾਂ ਲਈ ਪਾਰਕਿੰਗ, ਲੰਗਰ , ਪਾਣੀ ਆਦਿ ਸਹੂਲਤਾਂ ਦੇ ਢੁਕਵੇਂ ਪ੍ਰਬੰਧ ਕੀਤੇ ਹੋਏ ਹਨ।
ਇਸ ਮੌਕੇ ਉਹਨਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਆਵਾਜਾਈ ਪ੍ਰਭਾਵਿਤ ਹੋਣ ਦੇ ਬਾਵਜੂਦ ਵੀ ਉਹ ਰੈਲੀ ਵਾਲੀ ਥਾਂ "ਤੇ ਜ਼ੋਰ ਪਹੁੰਚਣ ਉਹਨਾਂ ਕਿਹਾ ਕਿ ਜੋ ਇਸ ਰੈਲੀ ਵਿੱਚ ਪਹੁੰਚਣਗੇ ਉਹ ਮੇਰੇ ਮਿੱਤਰ ਅਤੇ ਅਕਾਲੀ ਦਲ ਦੇ ਸੱਚੇ ਵਰਕਰ ਹੋਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਪੰਮਾ ਅਠਵਾਲ, ਕੈਪਟਨ ਕੁਲਦੀਪ ਸਿੰਘ ਸਾਬਕਾ ਸਰਪੰਚ, ਰਣਧੀਰ ਸਿੰਘ ਨਾਨੋਹਰਨੀ ਸਾਬਕਾ ਸਰਪੰਚ , ਹਰਿੰਦਰ ਪਾਲ ਸਿੰਘ ਗੋਰਾ, ਅਸ਼ੋਕ ਮਾਹਲਾ, ਤੇਜਬੀਰ ਸਿੰਘ , ਹਰਜੀਤ ਸਿੰਘ ਪੰਨਵਾਂ ਆਦਿ ਸਮਰਥਕ ਹਾਜ਼ਰ ਸਨ।