ਸਰਕਾਰ ਨੇ ਦੀਵਾਲੀ ਤੋਂ ਪਹਿਲਾ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ : ਵਿਧਾਇਕ ਰੰਧਾਵਾ
ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਵੰਡੀ-ਵਿਧਾਇਕ ਗੁਰਦੀਪ ਸਿੰਘ ਰੰਧਾਵਾ
Publish Date: Sat, 18 Oct 2025 04:28 PM (IST)
Updated Date: Sun, 19 Oct 2025 04:02 AM (IST)

ਸੱਤਪਾਲ ਜ਼ਖ਼ਮੀ, ਪੰਜਾਬੀ ਜਾਗਰਣ ਡੇਰਾ ਬਾਬਾ ਨਾਨਕ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਦੀਵਾਲੀ ਤੋਂ ਪਹਿਲਾ ਮੁਆਵਜ਼ਾ ਰਾਸ਼ੀ ਵੰਡੀ ਹੈ ਅਤੇ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਬਾਂਹ ਫ਼ੜੀ ਹੈ। ਇਹ ਪ੍ਰਗਟਾਵਾ ਗੁਰਦੀਪ ਸਿੰਘ ਰੰਧਾਵਾ ਵਿਧਾਇਕ ਡੇਰਾ ਬਾਬਾ ਨਾਨਕ ਨੇ ਕੀਤਾ। ਉਨ੍ਹਾਂ ਕਲਾਨੌਰ ਨੇੜਲੇ ਪਿੰਡਾਂ ਪਿੰਡ ਕਮਾਲਪੁਰ ਜੱਟਾਂ ਦੇ 50 ਹੜ੍ਹ ਪੀੜਤਾਂ ਨੂੰ ਕਰੀਬ 18 ਲੱਖ ਰੁਪਏ ਦੀ ਰਾਹਤ ਰਾਸ਼ੀ, ਪਿੰਡ ਚਿੱਕੜੀ ਦੇ 89 ਪੀੜਤਾਂ ਨੂੰ ਕਰੀਬ 25 ਲੱਖ ਰੁਪਏ, ,ਕਲਾਨੌਰ ਉੱਤਰੀ ਦੇ 50 ਪੀੜਤਾਂ ਨੂੰ 49 ਲੱਖ ਰੁਪਏ, ਡੇਅਰੀਵਾਲ ਕਿਰਨ ਦੇ 50 ਪੀੜਤਾਂ ਨੂੰ 20 ਲੱਖ ਰੁਪਏ ਅਤੇ ਖੋਗੇਵਾਲ ਦੇ 50 ਹੜ੍ਹ ਪੀੜਤਾਂ ਨੂੰ ਤਿੰਨ ਲੱਖ ਰੁਪਏ, ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ। ਇਸ ਮੌਕੇ ਐੱਸਡੀਐੱਮ ਜਯੋਤਸਨਾ ਸਿੰਘ, ਤਹਿਸੀਲਦਾਰ ਰਜਿੰਦਰ ਸਿੰਘ, ਬੀਡੀਪੀਓ ਸੁਰਜੀਤ ਸਿੰਘ ਅਤੇ ਪਿੰਡਾਂ ਦੇ ਪੰਚ-ਸਰਪੰਚ ਆਦਿ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਦੀਵਾਲੀ ਤੋਂ ਪਹਿਲਾ ਇਹ ਮੁਆਵਜ਼ਾ ਵੰਡਣ ਦਾ ਹੜ੍ਹ ਪੀੜਤ ਲੋਕਾਂ ਨਾਲ ਵਾਅਦਾ ਕੀਤਾ ਸੀ ਉਹ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ, ਜਿਨ੍ਹਾਂ ਜੋ ਕਿਹਾ ਉਹ ਕਰ ਦਿਖਾਇਆ ਹੈ। ਉਨ੍ਹਾਂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਬੀਜ ਮੁਫ਼ਤ ਮੁਹੱਈਆ ਕਰਵਾਇਆ ਗਿਆ ਹੈ। ਡਾਕਟਰੀ ਜਾਂਚ ਲਈ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੁਫਤ ਸਿਹਤ ਕੈਂਪ ਲਾਏ ਗਏ ਹਨ ਅਤੇ ਪਸ਼ੂਆਂ ਲਈ ਵਿਸੇਸ਼ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ ਪੀੜਤਾਂ ਨੀਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਹਰ ਹੜ੍ਹ ਪੀੜਤ ਨੂੰ ਮੁਆਵਜ਼ਾ ਦਿੱਤਾ ਜਾਵੇਗਾ।