ਤਿੰਨ ਦਿਨਾਂ ਦੇ ਦੌਰੇ ‘ਤੇ ਅੱਜ ਪਠਾਨਕੋਟ ਪਹੁੰਚਣਗੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ
17 ਅਪ੍ਰੈਲ ਨੂੰ ਗਵਰਨਰ ਕਟਾਰੀਆ ਵੱਲੋਂ ਨਸ਼ੇ ਦੇ ਖ਼ਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਮਾਡਰਨ ਸੰਦੀਪਨੀ ਸਕੂਲ ਤੋਂ ਏ.ਬੀ. ਕਾਲਜ ਤੱਕ ਪੈਦਲ ਯਾਤਰਾ ਕੱਢੀ ਜਾਵੇਗੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਸਥਾਨਕ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
Publish Date: Thu, 16 Apr 2026 11:36 AM (IST)
Updated Date: Thu, 16 Apr 2026 11:38 AM (IST)
ਆਰ.ਸਿੰਘ, ਪੰਜਾਬੀ ਜਾਗਰਣ, ਪਠਾਨਕੋਟ :ਪੰਜਾਬ ਦੇ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਅੱਜ ਤਿੰਨ ਦਿਨਾਂ ਦੇ ਦੌਰੇ ‘ਤੇ ਪਠਾਨਕੋਟ ਪਹੁੰਚ ਰਹੇ ਹਨ। ਆਪਣੇ ਦੌਰੇ ਦੇ ਪਹਿਲੇ ਦਿਨ ਉਹ ਮਹਾਰਾਣਾ ਪ੍ਰਤਾਪ ਸਕੂਲ, ਮਨਵਾਲ ਵਿਖੇ ਪਹੁੰਚ ਕੇ ਵੀਡੀਸੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਨਗੇ ਅਤੇ ਇਲਾਕੇ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕਰਨਗੇ।
17 ਅਪ੍ਰੈਲ ਨੂੰ ਗਵਰਨਰ ਕਟਾਰੀਆ ਵੱਲੋਂ ਨਸ਼ੇ ਦੇ ਖ਼ਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਮਾਡਰਨ ਸੰਦੀਪਨੀ ਸਕੂਲ ਤੋਂ ਏ.ਬੀ. ਕਾਲਜ ਤੱਕ ਪੈਦਲ ਯਾਤਰਾ ਕੱਢੀ ਜਾਵੇਗੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਸਥਾਨਕ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਦੌਰੇ ਦੇ ਤੀਜੇ ਦਿਨ, 18 ਅਪ੍ਰੈਲ ਨੂੰ, ਗਵਰਨਰ ਸ੍ਰੀ ਸਾਈ ਕਾਲਜ ਬਧਾਣੀ ਵਿਖੇ ਸਰਹੱਦੀ ਖੇਤਰ ਦੇ ਅਧੀਨ ਆਉਂਦੇ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਦੌਰਾਨ ਸਿੱਖਿਆ ਪ੍ਰਣਾਲੀ ਅਤੇ ਸਰਹੱਦੀ ਇਲਾਕਿਆਂ ਦੇ ਸਕੂਲਾਂ ਦੀਆਂ ਸਮੱਸਿਆਵਾਂ ‘ਤੇ ਚਰਚਾ ਕੀਤੀ ਜਾਵੇਗੀ।