ਹਾਈਵੇ 'ਤੇ ਸਨਸਨੀ: ਰੈਸਟੋਰੈਂਟ ਮਾਲਕ ਦੇ ਮੋਢੇ 'ਚ ਲੱਗੀ ਗੋਲੀ, ਪੁਲਿਸ ਜਾਂਚ 'ਚ ਜੁਟੀ - ਖ਼ੁਦਕੁਸ਼ੀ ਦੀ ਕੋਸ਼ਿਸ਼ ਜਾਂ ਹਾਦਸਾ
ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਆਸ-ਪਾਸ ਦੇ ਲੋਕਾਂ ਮੁਤਾਬਕ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰੀ ਹੈ, ਪਰ ਪੁਲਿਸ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਗੋਲੀ ਖ਼ੁਦ ਮਾਰੀ ਗਈ ਹੈ ਜਾਂ ਗਲਤੀ ਨਾਲ ਚੱਲੀ ਹੈ।
Publish Date: Tue, 06 Jan 2026 11:03 AM (IST)
Updated Date: Tue, 06 Jan 2026 11:44 AM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਸੋਮਵਾਰ ਦੇਰ ਰਾਤ ਗੁਰਦਾਸਪੁਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਸਥਿਤ 'ਚਾਏ ਚੂਰੀ' ਰੈਸਟੋਰੈਂਟ ਵਿੱਚ ਇੱਕ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਲਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਰੈਸਟੋਰੈਂਟ ਦਾ ਮਾਲਕ ਮਨਪ੍ਰੀਤ ਸਿੰਘ ਹੈ। ਗੋਲੀ ਚੱਲਣ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਐੱਸ.ਪੀ. ਸਿਟੀ ਮੋਹਨ ਸਿੰਘ ਅਤੇ ਐੱਸ.ਐੱਚ.ਓ. ਸਦਰ ਸਮੇਤ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਨੌਜਵਾਨ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸਦੀ ਹਾਲਤ ਗੰਭੀਰ ਦੱਸੀ ਹੈ।
ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਿਟੀ ਮੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰੈਸਟੋਰੈਂਟ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ। ਜਦੋਂ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਦੇਖਿਆ ਤਾਂ ਰੈਸਟੋਰੈਂਟ ਦੇ ਮਾਲਕ ਮਨਪ੍ਰੀਤ ਸਿੰਘ ਦੇ ਮੋਢੇ 'ਤੇ ਗੋਲੀ ਲੱਗੀ ਸੀ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਆਸ-ਪਾਸ ਦੇ ਲੋਕਾਂ ਮੁਤਾਬਕ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰੀ ਹੈ, ਪਰ ਪੁਲਿਸ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਗੋਲੀ ਖ਼ੁਦ ਮਾਰੀ ਗਈ ਹੈ ਜਾਂ ਗਲਤੀ ਨਾਲ ਚੱਲੀ ਹੈ।