ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ
ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ
Publish Date: Sat, 09 May 2026 05:07 PM (IST)
Updated Date: Sun, 10 May 2026 04:06 AM (IST)

ਸ਼ਾਮ ਤਿਵਾੜੀ\ਰਾਜਨ ਤਰੇਹਨ, ਪੰਜਾਬੀ ਜਾਗਰਣ, ਬਟਾਲਾ : ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨਵਾਰ ਮੀਟਿੰਗ ਬ੍ਰਾਂਚ ਪ੍ਰਧਾਨ ਅਮਰੀਕ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਾਮਰੇਡ ਗੁਲਜ਼ਾਰ ਸਿੰਘ ਬਸੰਤਕੋਟ ਜ਼ਿਲਾ ਸਕੱਤਰ ਸੀਪੀਆਈ ਅਤੇ ਸੂਬਾਈ ਕਮੇਟੀ ਵਲੋਂ ਗੁਰਬਖਸ਼ ਸਿੰਘ ਢਿੱਲੋਂ ਅਤੇ ਗੁਰਜੀਤ ਸਿੰਘ ਘੋੜੇਵਾਹ ਸ਼ਾਮਲ ਹੋਏ। ਇਸ ਸੰਬੰਧੀ ਵੇਦ ਪ੍ਰਕਾਸ਼ ਜਨਰਲ ਸਕੱਤਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ 4 ਸਾਲ ਦੇ ਕਾਰਜ਼ਕਾਲ ਦੌਰਾਨ ਮੁਲਾਜ਼ਮਾਂ ਨੂੰ ਡੀਏ ਦੀ ਇਕ ਵੀ ਕਿਸਤ ਜਾਰੀ ਨਹੀਂ ਕੀਤੀ ਗਈ ਅਤੇ ਨਾ ਹੀ ਸਰਕਾਰ ਵਲੋਂ ਪੇਅ ਕਮਿਸ਼ਨ ਅਤੇ ਪਿਛਲੇ ਡ.ਏ ਦਾ ਬਕਾਇਆ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਵੀ ਤੋੜ ਮਰੋੜ ਕੇ ਲਾਗੂ ਕੀਤੀਆਂ ਹਨ, ਜਿਸ ਨਾਲ ਪੈਨਸ਼ਨਰਾਂ ’ਚ ਨਿਰਾਸ਼ਾ ਦਾ ਆਲਮ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਰਤ ਕਾਨੂੰਨਾਂ ਨੂੰ ਤੋੜ ਕੇ 4 ਕੋਡ ਲਾਗੂ ਕੀਤੇ ਗਏ ਹਨ, ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਜ਼ 17 ਮਈ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ’ਚ ਹੋਣ ਵਾਲੀ ਕਨਵੈਨਸ਼ਨ ਅਤੇ 19 ਮਈ ਨੂੰ ਮੋਹਾਲੀ ’ਚ ਕਿਰਤ ਕਮਿਸ਼ਨਰ ਦੇ ਦਫਤਰ ਅੱਗੇ ਏਆਈਟੀਯੂਸੀ ਵਲੋਂ ਦਿੱਤੇ ਜਾ ਰਹੇ ਧਰਨੇ ’ਚ ਵੱਧ ਚੜ੍ਹ ਕੇ ਹਿੱਸਾ ਲੈਣਗੇ। ਇਸ ਮੌਕੇ ਗੁਰਦੀਪ ਸਿੰਘ ਪੰਨੂੰ, ਬਲਦੇਵ ਸਿੰਘ ਕਾਲਾ ਅਫਗਾਨਾ, ਚਮਨ ਲਾਲ, ਡਾ. ਦਰਸ਼ਨ ਸਿੰਘ ਚੀਮਾ, ਪ੍ਰਾਣ ਨਾਥ, ਮੋਹਣ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।