ਰੋਡਵੇਜ ਬੱਸ ਤੇ ਟਰੈਕਟਰ ਟਰਾਲੀ ’ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ
ਫਤਹਿਗੜ੍ਹ ਚੂੜੀਆਂ ’ਚ ਪੰਜਾਬ ਰੋਡਵੇਜ ਬੱਸ ਅਤੇ ਟਰੈਕਟਰ ਟਰਾਲੀ ’ਚ ਹੋਈ ਟੱਕਰ
Publish Date: Sat, 06 Sep 2025 05:13 PM (IST)
Updated Date: Sun, 07 Sep 2025 04:05 AM (IST)
ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ ਫਤਹਿਗੜ੍ਹ ਚੂੜੀਆਂ : ਬੀਤੀ ਰਾਤ ਫਤਹਿਗੜ੍ਹ ਚੂੜੀਆਂ ’ਚ ਬਟਾਲਾ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਅਤੇ ਟਰੈਕਟਰ ਟਰਾਲੀ ਦੀ ਟੱਕਰ ਹੋ ਗਈ ਹੈ। ਇਸ ਹਾਦਸੇ ਦੌਰਾਨ ਇੱਕ ਮੋਟਰਸਾਈਕਲ ਚਾਲਕ ਦੋਨਾਂ ਵਾਹਨਾਂ ਦੀ ਲਪੇਟ ’ਚ ਆ ਗਿਆ, ਜਿਸ ਨਾਲ ਮੋਟਰਸਾਈਕਲ ਸਵਾਰ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਹੈ, ਜਦਕਿ ਬਸ ’ਚ ਸਵਾਰ ਸਵਾਰੀਆਂ ਅਤੇ ਟਰੈਕਟਰ ਚਾਲਕ ਵਾਲ ਵਾਲ ਬੱਚ ਗਏ। ਟਰਕੈਟਰ ਚਾਲਕ ਅਤੇ ਮੌਕੇ ’ਤੇ ਮੌਜੂਦ ਲੋਕਾਂ ਨੇ ਬਸ ਡਰਾਇਵਰ ਉਪਰ ਬਸ ਤੇਜ ਚਲਾਉਣ ਦੇ ਦੋਸ਼ ਲਗਾਏ ਹਨ। ਇਸ ਹਾਦਸੇ ਤੋਂ ਬਾਅਦ ਬੱਸ ਦਾ ਡਰਾਇਵਰ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਸਥਾਨ ’ਤੇ ਪੁੱਜੇ ਥਾਣਾ ਫ਼ਤਹਿਗੜ੍ਹ ਚੂੜੀਆਂ ਦੇ ਸਬ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਦਾ ਵੀ ਕਸੂਰ ਹੋਵੇਗਾ, ਉਸ ਵਿਰੁੱਧ ਕਾਰਵਾਈ ਕਰ ਦਿੱਤੀ ਜਾਵੇਗੀ। ਉਧਰ ਜ਼ਖ਼ਮੀ ਨੌਜਵਾਨ ਨੂੰ ਫਤਹਿਗੜ੍ਹ ਚੂੜੀਆਂ ਦੇ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖਲ ਕਰਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ।