ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਲੋਕ ਅਦਾਲਤ ਕੱਲ੍ਹ
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ 30 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਲੋਕ ਅਦਾਲਤ/ ਖੁੱਲਾ ਦਰਬਾਰ ਲਗਾਇਆ ਜਾਵੇਗਾ
Publish Date: Tue, 28 Apr 2026 03:45 PM (IST)
Updated Date: Wed, 29 Apr 2026 04:01 AM (IST)
ਸਰਬਜੀਤ ਚਾਹਲ, ਪੰਜਾਬੀ ਜਾਗਰਣ, ਗੁਰਦਾਸਪੁਰ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਚੇਅਰਪਰਸਨ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ 30 ਅਪ੍ਰੈਲ, 2026 (ਵੀਰਵਾਰ) ਨੂੰ ਸਵੇਰੇ 10.30 ਵਜੇ ਪੰਚਾਇਤ ਭਵਨ, ਗੁਰਦਾਸਪੁਰ ਵਿਖੇ ਲੋਕ ਅਦਾਲਤ ਲਗਾਈ ਜਾਵੇਗੀ। ਇਸ ਲੋਕ ਅਦਾਲਤ ਦਾ ਉਦੇਸ਼ ਮਹਿਲਾਵਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇੱਕ ਸਿੱਧਾ ਅਤੇ ਸੁਗਮ ਮੰਚ ਉਪਲਬਧ ਕਰਵਾਉਣਾ ਹੈ। ਇਸ ਦੌਰਾਨ ਲਗਾਏ ਗਏ ਮਾਮਲਿਆਂ ਦਾ ਮੌਕੇ ਤੇ ਨਿਪਟਾਰਾ ਕਰਵਾਉਣ ਲਈ ਉੱਚ ਅਧਿਕਾਰੀ ਮੌਜੂਦ ਰਹਿਣਗੇ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੀਆਂ ਗੁੰਝਲਦਾਰ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਉਣਾ ਕਮਿਸ਼ਨ ਦੀ ਪ੍ਰਾਥਮਿਕਤਾ ਹੈ। ਇਹ ਖੁੱਲਾ ਦਰਬਾਰ ਪੀੜਤ ਮਹਿਲਾਵਾਂ ਨੂੰ ਇਨਸਾਫ਼ ਦਿਲਵਾਉਣ ਵੱਲ ਇਕ ਮਹੱਤਵਪੂਰਨ ਕਦਮ ਹੋਵੇਗਾ। ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸਮੂਹ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਲੋਕ ਅਦਾਲਤ ਵਿੱਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਸਿੱਧਾ ਕਮਿਸ਼ਨ ਅੱਗੇ ਰੱਖਣ ਦਾ ਲਾਭ ਉਠਾਇਆ ਜਾਵੇ।