ਐੱਨਡੀਪੀਐੱਸ ਐਕਟ ਦੇ ਮਾਮਲੇ ’ਚ 5 ਗ੍ਰਿਫਤਾਰ
ਕਾਦੀਆਂ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਐਨਡੀਪੀਐਸ ਐਕਟ ਦੇ ਮਾਮਲੇ ਚ 5 ਗ੍ਰਿਫਤਾਰ
Publish Date: Tue, 28 Apr 2026 07:15 PM (IST)
Updated Date: Wed, 29 Apr 2026 04:14 AM (IST)

ਤਾਰਿਕ ਅਹਿਮਦ\ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ, ਕਾਦੀਆਂ : ਪੁਲਿਸ ਜ਼ਿਲਾ ਬਟਾਲਾ ਅਧੀਨ ਆਉਂਦੇ ਥਾਣਾ ਕਾਦੀਆਂ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਐਨਡੀਪੀਐਸ ਐਕਟ ਦੇ ਮਾਮਲੇ ਚ 5 ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਾਦੀਆਂ ਦੇ ਐਸਐਚਓ ਕੰਵਲਪ੍ਰੀਤ ਸਿੰਘ ਨੇ ਦੱਸਿਆ ਕਿ ਐਸਐਸਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅਤੇ ਡੀਐਸਪੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੀ ਜੇਰੇ ਨਿਗਰਾਨੀ ਹੇਠ ਕਾਦੀਆਂ ਪੁਲਿਸ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਏਐਸਆਈ ਗੁਰਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੈਮੂਅਲ ਸੈਮ ਪੁੱਤਰ ਰਾਜਪਾਲ ਅਤੇ ਹਰਸ਼ਿਤ ਉਰਫ ਹਰਸ਼ ਖੋਸਲਾ ਪੁੱਤਰ ਕੁਲਦੀਪ ਨਾਥ ਉਰਫ ਨੋਨੀ ਵਾਸੀਆਨ ਵਾਲਮੀਕਿ ਮੁਹੱਲਾ ਕਾਦੀਆਂ ਨੂੰ ਗਿਰਫਤਾਰ ਕੀਤਾ, ਜਿਨਾਂ ਦੇ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸੇ ਤਰ੍ਹਾਂ, ਏਐਸਆਈ ਰਸ਼ਪਾਲ ਸਿੰਘ ਨੇ ਗਸ਼ਤ ਦੌਰਾਨ ਹਰਮਨ ਗਿੱਲ ਉਰਫ ਹਨੀ ਪੁੱਤਰ ਸੁਖਵਿੰਦਰ ਵਾਸੀ ਵਾਲਮੀਕਿ ਮੁਹੱਲਾ ਕਾਦੀਆਂ ਅਤੇ ਆਕਾਸ਼ਦੀਪ ਸਿੰਘ ਪੁੱਤਰ ਕੁਲਜੀਤ ਸਿੰਘ ਕੋਲੋਂ ਇੱਕ ਲਾਈਟਰ ਅਤੇ ਪੰਨੀ ਸਿਲਵਰ ਪੇਪਰ ਰੈਪ ਜੋ ਜਲਿਆ ਹੋਇਆ ਸੀ ਸਮੇਤ 10 ਰੁਪਏ ਦਾ ਨੋਟ ਜਿਸ ਦਾ ਪਾਈਪ ਬਣਾਇਆ ਹੋਇਆ ਸੀ, ਬਰਾਮਦ ਕੀਤਾ ਗਿਆ ਹੈ ਅਤੇ ਇਨ੍ਹਾਂ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਗੁਰਪਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਰਸੂਲਪੁਰ ਥਾਣਾ ਸੇਖਵਾਂ ਜੋ ਐਨਡੀਪੀਐਸ ਐਕਟ ਦੇ ਮਾਮਲੇ ਵਿੱਚ ਭਗੌੜਾ, ਨੂੰ ਵੀ ਪੁਲਸ ਨੇ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਪੁਲਿਸ ਅਧਿਕਾਰੀ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਕਤ ਫੜੇ ਗਏ ਸਾਰੇ ਨੌਜਵਾਨਾਂ ਦੇ ਖਿਲਾਫ ਥਾਣਾ ਕਾਦੀਆਂ ਦੇ ਅੰਦਰ ਐਨਡੀਪੀਐਸ ਐਕਟ ਦੇ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮੁੱਖ ਮੁਨਸ਼ੀ ਲਵਪ੍ਰੀਤ ਸਿੰਘ ਵੀ ਹਾਜ਼ਰ ਸੀ।