ਛੱਪੜ ਦੀ ਸਫਾਈ ਤੇ ਪਾਣੀ ਦੇ ਨਿਕਾਸ ਲਈ 10 ਲੱਖ ਦੀ ਗ੍ਰਾਂਟ ਜਾਰੀ
ਰਮਨ ਬਹਿਲ ਨੇ ਪਿੰਡ ਕਾਲਾ ਨੰਗਲ ਦੀ ਚਿਰੋਕਣੀ ਮੰਗ ਕੀਤੀ ਪੂਰੀ
Publish Date: Sat, 09 May 2026 03:45 PM (IST)
Updated Date: Sun, 10 May 2026 04:00 AM (IST)

ਰਮਨ ਬਹਿਲ ਨੇ ਪਿੰਡ ਕਾਲਾ ਨੰਗਲ ਦੀ ਚਿਰੋਕਣੀ ਮੰਗ ਕੀਤੀ ਪੂਰੀ ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵਲੋਂ ਲਗਾਤਾਰ ਹਲਕੇ ਅੰਦਰ ਸਰਬਪੱਖੀ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਪਿੰਡ ਕਾਲਾ ਨੰਗਲ ਦੀ ਚਿਰੋਕਣੀ ਮੰਗ ਕਰਦਿਆਂ ਛੱਪੜ ਦੀ ਸਫਾਈ ਅਤੇ ਪਾਣੀ ਦੇ ਨਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਹਲਕਾ ਗੁਰਦਾਸਪੁਰ ਵਿੱਚ ਲੋਕਹਿਤ ਵਿੱਚ ਵਿਕਾਸ ਕਾਰਜ ਕਰਵਾਏ ਹਨ ਅਤੇ ਗੁਰਦਾਸਪੁਰ ਸ਼ਹਿਰ ਸਮੇਤ ਵੱਖ ਵੱਖ ਪਿੰਡਾਂ ਵਿੱਚ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਵੱਖ ਵੱਖ ਵਿਕਾਸ ਕੰਮ ਤੇਜਗਤੀ ਨਾਲ ਪ੍ਰਗਤੀ ਅਧੀਨ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕੇ ਗੁਰਦਾਸਪੁਰ ਅੰਦਰ ਲੋਕਾਂ ਨੂੰ ਸਿਹਤ, ਸਿੱਖਿਆ, ਬਿਜਲੀ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ, 10 ਲੱਖ ਰੁਪਏ ਤੱਕ ਮੁਫ਼ਤ ਸਿਹਤ ਯੋਜਨਾ ਸਮੇਤ ਵੱਖ ਵੱਖ ਲੋਕ ਪੱਖੀ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਇਆ ਗਿਆ ਹੈ ਅਤੇ ਮਾਨ ਸਰਕਾਰ ਨੇ ਇਤਿਹਾਸਕ ਲੋਕਪੱਖੀ ਫੈਸਲੇ ਲਏ ਹਨ, ਜਿਸ ਤੋਂ ਲੋਕ ਖੁਸ਼ ਹਨ। ਰਮਨ ਬਹਿਲ ਨੇ ਅੱਗੇ ਕਿਹਾ ਕਿ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ, ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਲੋਕਾਂ ਸੇਵਾ ਹੀ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਦੁਹਰਾਇਆ ਕਿ ਹਲਕੇ ਦੇ ਸਮੁੱਚੇ ਪਿੰਡਾਂ ਤੇ ਸ਼ਹਿਰੀ ਖੇਤਰ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ, ਜਿਸ ਲਈ ਫੰਡਾਂ ਦੀ ਕੋਈ ਕਮੀਂ ਨਹੀਂ ਹੈ। ਇਸ ਮੌਕੇ ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।